ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਕਿਸਾਨ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦੇ ਕੀਤੇ ਫ਼ੈਸਲੇ ਤੋਂ ਬਾਅਦ ਅੱਜ ਸਵੇਰੇ ਮੁੰਬਈ ਤੋਂ ਚੱਲੀ ਗੋਲਡਨ ਟੈਂਪਲ ਐਕਸਪ੍ਰੈੱਸ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨਾਲ ਅੰਮ੍ਰਿਤਸਰ ਪਹੁੰਚ ਗਈ। ਕਿਸਾਨ-ਮਜ਼ਦੂਰ ਯੂਨੀਅਨ, ਜੋ ਕਿ ਬਾਕੀ ਯੂਨੀਅਨਾਂ ਤੋਂ ਵੱਖ ਹੋ ਕੇ ਰੇਲ ਰੋਕੋ ਅੰਦੋਲਨ ਨੂੰ ਜਾਰੀ ਰੱਖਣ ਲਈ ਡਟੀ ਹੋਈ ਹੈ, ਦੇ ਮੈਂਬਰ ਰਾਤ ਭਰ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਬੈਠੇ ਰਹੇ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐਸ. ਐਸ. ਪੀ. ਧਰੁਵ ਦਾਹੀਆ ਵਲੋਂ ਦੇਰ ਰਾਤ ਅਤੇ ਮੁੜ ਤੜਕੇ ਕਰੀਬ 4 ਵਜੇ ਜੰਡਿਆਲਾ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਪਟੜੀ 'ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੰਜਾਬ ਦੇ ਹਿੱਤਾਂ ਅਤੇ ਮੁਸਾਫ਼ਰਾਂ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਰੇਲ ਗੱਡੀ ਨੂੰ ਰਸਤਾ ਦੇਣ ਦੀ ਅਪੀਲ ਕੀਤੀ ਗਈ ਪਰ ਯੂਨੀਅਨ ਦੇ ਆਗੂ ਆਪਣੀ ਗੱਲ 'ਤੇ ਅੜੇ ਰਹੇ। ਉਨ੍ਹਾਂ ਵਲੋਂ ਰਸਤਾ ਨਾ ਦੇਣ 'ਤੇ ਡਿਪਟੀ ਕਮਿਸ਼ਨਰ ਸ. ਖਹਿਰਾ ਵਲੋਂ ਰੇਲ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਬਿਆਸ ਸਟੇਸ਼ਨ 'ਤੇ ਰੇਲ ਗੱਡੀ ਨੂੰ ਰੋਕ ਲਿਆ ਗਿਆ। ਡਿਪਟੀ ਕਮਿਸ਼ਨਰ ਸ. ਖਹਿਰਾ, ਐਸ. ਐਸ. ਪੀ. ਦਾਹੀਆ, ਐਸ. ਡੀ. ਐਮ. ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਵੀ ਕਰੀਬ 6 ਵਜੇ ਬਿਆਸ ਸਟੇਸ਼ਨ ਪੁੱਜੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਸਾਫ਼ਰਾਂ ਨੂੰ ਅੰਮ੍ਰਿਤਸਰ ਤੱਕ ਲਿਆਉਣ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਪਰ ਫਿਰ ਰੇਲਵੇ ਤਰਨ ਤਾਰਨ ਰਾਹੀਂ ਗੱਡੀ ਅੰਮ੍ਰਿਤਸਰ ਤੱਕ ਭੇਜਣ ਲਈ ਰਾਜ਼ੀ ਹੋ ਗਿਆ, ਜਿਸ ਕਾਰਨ ਇਹ ਗੱਡੀ ਵਾਇਆ ਤਰਨਤਾਰਨ ਹੁੰਦੀ ਕਰੀਬ 9.45 ਵਜੇ ਅੰਮ੍ਰਿਤਸਰ ਪਹੁੰਚ ਗਈ, ਜਿੱਥੇ ਫਿਰ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਮੁਸਾਫ਼ਰਾਂ ਦੀ ਸਾਰ ਲੈਣ ਲਈ ਪਹੁੰਚੇ ਹੋਏ ਸਨ। ਇੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਸਾਫ਼ਰਾਂ ਲਈ ਚਾਹ-ਬਿਸਕੁਟ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਘਰਾਂ ਤੱਕ ਛੱਡਣ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

2020-11-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377