ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)‐ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ 'ਤੇ ਪੁੱਜਣ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਸਵਾਗਤ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਜ਼ਿਕਰਯੋਗ ਹੈ ਕਿ ਹਰ ਸਾਲ ਕਰੀਬ 30,000 ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਇਸ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ ਜਾਂਦੀ ਸੀ ਪਰ ਕੋਵਿਡ-19 ਮਹਾਂਮਾਰੀ ਦੇ ਕਾਰਨ ਇਸ ਸਾਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਘੱਟ ਰਹੀ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ ਗਿੱਲ, ਪ੍ਰਿੰ. ਡਾ. ਆਰ. ਕੇ. ਧਵਨ, ਪ੍ਰਿੰ. ਡਾ. ਮੰਜੂ ਬਾਲਾ, ਪ੍ਰਿੰ. ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰ. ਡਾ. ਕਮਲਜੀਤ ਕੌਰ, ਪ੍ਰਿੰ. ਡਾ. ਐਚ. ਬੀ. ਸਿੰਘ, ਪ੍ਰਿੰ: ਡਾ. ਜਸਪਾਲ ਸਿੰਘ, ਪ੍ਰਿੰ. ਡਾ. ਮਨਪ੍ਰੀਤ ਕੌਰ, ਪ੍ਰਿੰ. ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ. ਨਾਨਕ ਸਿੰਘ, ਪ੍ਰਿੰ. ਕਵਲਜੀਤ ਸਿੰਘ, ਪ੍ਰਿੰ. ਏ. ਐੱਸ. ਗਿੱਲ, ਪ੍ਰਿੰ. ਪੁਨੀਤ ਕੌਰ ਨਾਗਪਾਲ, ਪ੍ਰਿੰ. ਨਿਰਮਲ ਕੌਰ, ਪ੍ਰਿੰ. ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ. ਐਸ. ਰਟੌਲ ਸਮੇਤ ਹੋਰ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ।

ਤਸਵੀਰਾਂ ਹਰਜੀਤ ਸਿੰਘ

 

ਖ਼ਬਰ ਸ਼ੇਅਰ ਕਰੋ

 

2020-11-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379