ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਾਜ਼ਾ ਖ਼ਬਰਾਂ

ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ - ਭਗਵੰਤ ਸਿੰਘ ਸਿਆਲਕਾ
ਮੱਤੇਵਾਲ (ਅੰਮ੍ਰਿਤਸਰ), 1 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਇੱਥੋਂ ਨਜ਼ਦੀਕ ਪੈਂਦੇ ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਭੋਏਵਾਲ ਨਜ਼ਦੀਕ ਕਲੇਰ ਬਾਲਾਪਾਈ ਨੂੰ ਜਾਂਦੀ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਗੁਰਬਾਣੀ ਦੇ ਅੰਗਾਂ ਨੂੰ ਫਾੜ ਕੇ ਸੜਕ ਉੱਪਰ ਖਿਲਾਰ ਦਿੱਤਾ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਿਟਾਇਰ ਸੂਬੇਦਾਰ ਇਕਬਾਲ ਸਿੰਘ ਵਲੋਂ ਦੱਸਿਆ ਕਿ ਜਦ ਉਹ ਸਵੇਰੇ ਕਰੀਬ 7 ਵਜੇ ਸਵੇਰੇ ਸੈਰ ਕਰਨ ਜਾ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੂੰ ਗੁਟਕਾ ਸਾਹਿਬ ਦੇ ਕੁਝ ਅੰਗ ਫਾਟੇ ਹੋਏ ਸੜਕ 'ਤੇ ਡਿੱਗੇ ਹੋਏ ਦਿਖਾਈ ਦਿੱਤੇ ਤਾਂ ਉਨ੍ਹਾਂ ਤੁਰੰਤ ਇਨ੍ਹਾਂ ਅੰਗਾਂ ਨੂੰ ਇਕੱਤਰ ਕਰਨਾ ਸ਼ੁਰੂ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਇਸ ਸਬੰਧੀ ਦੱਸਿਆ। ਉਨ੍ਹਾਂ ਦੱਸਿਆ ਕਿ ਇਹ ਅੰਗ ਕਰੀਬ ਇਕ ਕਿੱਲੋਮੀਟਰ ਦੇ ਏਰੀਏ ਤੱਕ ਸੁੱਟੇ ਹੋਏ ਸਨ ਇਸ ਸਬੰਧੀ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਲਵਪ੍ਰੀਤ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

2020-12-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377