ਜਲੰਧਰ : ਸੋਮਵਾਰ 5 ਮਾਘ ਸੰਮਤ 552
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਾਜ਼ਾ ਖ਼ਬਰਾਂ

ਪਟਿਆਲਾ, 1 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873), ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਆਰਟ ਐੱਡ ਕਰਾਫ਼ਟ ਅਧਿਆਪਕ ਯੂਨੀਅਨ ਵਲੋਂ ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਦ‍ਾ ਗਠਨ ਕਰਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ਨੂੰ ਘੇਰ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੇਖਾ ਨੇ ਕਿਹਾ ਕਿ ਪੰਜਾਬ ਸਰਕਾਰ ਨਿਗੂਣੀਆਂ ਅਸਾਮੀਆਂ ਦ‍ਾ ਇਸ਼ਤਿਹਾਰ ਜਾਰੀ ਕਰਕੇ ਅਤੇ ਨਵੀਆਂ-ਨਵੀਆਂ ਸ਼ਰਤਾਂ ਲਾਗੂ ਕਰਕੇ ਬੇਰੁਜ਼ਗਾਰ ਅਧਿਆਪਕਾਂ ਨਾਲ ਮਜ਼ਾਕ ਕਰ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਿੱਖਿਆ ਪ੍ਰੋਵਾਈਡਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰੇ ਅਤੇ ਨਵੀਆਂ ਅਸਾਮੀਆਂ 'ਚ ਸਿੱਖਿਆ ਪ੍ਰੋਵਾਈਡਰਾਂ ਨੂੰ ਵਿਸ਼ੇਸ਼ ਛੋਟ ਦੇ ਕੇ ਉੱਚ -ਯੋਗਤਾਵਾਂ ਵਾਲੇ ਉਮੀਦਵਾਰਾਂ ਨੂੰ ਅੱਖੋਂ-ਪਰੋਖੇ ਨਾ ਕਰੇ। ਡੀ. ਪੀ. ਈ. (873) ਅਧਿਆਪਕਾਂ ਲਈ 1000 ਅਸਾਮੀਆਂ ਦਾ ਵਾਧਾ ਕੀਤਾ ਜਾਵੇ ਅਤੇ ਆਰਟ ਐਂਡ ਕਰਾਫ਼ਟ ਲਈ 5000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

 

ਖ਼ਬਰ ਸ਼ੇਅਰ ਕਰੋ

 

2020-12-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377