ਚੰਡੀਗੜ੍ਹ, 2 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐਮ. ਆਰ.) ਤੋਂ ਮਨਜ਼ੂਰੀ ਮਿਲਣ ਮਗਰੋਂ ਉਹ ਪੰਜਾਬ 'ਚ ਕੋਰੋਨਾ ਦਾ ਪਹਿਲਾ ਟੀਕਾ ਲਗਵਾਉਣਗੇ। ਦੱਸ ਦਈਏ ਕਿ ਭਾਰਤ 'ਚ ਕੋਰੋਨਾ ਵੈਕਸੀਨ ਆਪਣੇ ਆਖ਼ਰੀ ਪੜਾਅ 'ਚ ਪਹੁੰਚ ਚੁੱਕੀ ਹੈ।
ਅਜਨਾਲਾ , 2 ਦਸੰਬਰ { ਗੁਰਪ੍ਰੀਤ ਸਿੰਘ ਢਿੱਲੋਂ} - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਵੀਡੀਓ ਬਣਾਉਣ ਵਾਲੇ ਮੁੰਡਿਆਂ ਨੂੰ ਕਿਸਾਨਾਂ ਵਲੋਂ ਕਾਬੂ ਕੀਤਾ ਹੈ l ਕਿਸਾਨ ...
ਰੋਮ, 2 ਦਸੰਬਰ- {ਹਰਦੀਪ ਕੰਗ }-ਇਟਲੀ ਦੇ ਉੱਤਰੀ ਹਿੱਸਿਆਂ 'ਚ ਇਸ ਸਾਲ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰ (ਸਥਾਨਕ ਸਮੇਂ ਮੁਤਾਬਕ) ਤੋਂ ਹੀ ਉੱਤਰੀ ਇਟਲੀ ਦੇ ਮੈਦਾਨੀ ਇਲਾਕਿਆਂ 'ਚ...
ਚੰਡੀਗੜ੍ਹ ,2 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨੀਵੇਂ ਪੱਧਰ ਦੀ ਰਾਜਨੀਤੀ ਕਰਨ ਅਤੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ' ‘ਚ ਆਪਣੀ ...
ਨਵੀਂ ਦਿੱਲੀ , 2 ਦਸੰਬਰ - ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਹੈ ਕਿ ਮੈਂ ਸਾਰੇ ਕਿਸਾਨ ਭਰਾਵਾਂ ਨੂੰ ਚੰਗੀ ਸਿਆਣਪ ਨਾਲ ਕੰਮ ਕਰਨ ਲਈ ਅਤੇ ਗੱਲਬਾਤ ਕਰਨ ਲਈ ਕਹਾਂਗਾ । ਇਹ ਚੰਗੀ ਗੱਲ ਨਹੀਂ ਹੈ ...
ਨਵੀਂ ਦਿੱਲੀ , 2 ਦਸੰਬਰ {ਸੁਰਿੰਦਰਪਾਲ ਸਿੰਘ ਵਰਪਾਲ }- ਸੰਯੁਕਤ ਕਿਸਾਨ ਮੋਰਚਾ 5 ਨੂੰ ਦੇਸ਼ ਭਰ 'ਚ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗਾ ।
ਲੁਧਿਆਣਾ,2 ਦਸੰਬਰ {ਸਲੇਮਪੁਰੀ} - ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ...
ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)- ਗੁਰਦੁਆਰਾ ਅਖੰਡ ਪ੍ਰਕਾਸ਼ ਭਿੰਡਰ ਕਲਾਂ ਦੇ ਮੁਖੀ ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂਵਾਲੇ ਵਾਲਿਆਂ ਦਾ ਅੱਜ ਦਿਹਾਂਤ ਹੋ ਗਿਆ। ਗਿਆਨੀ...
...142 days ago
ਨਵੀਂ ਦਿੱਲੀ, 2 ਦਸੰਬਰ- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਕੋਲ ਮੰਗ ਕਰਦੇ...
...142 days ago
ਚੰਡੀਗੜ੍ਹ, 2 ਦਸੰਬਰ- ਪੰਜਾਬ ਕੈਬਨਿਟ ਨੇ ਅੱਜ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਦੀਆਂ ਸਰਕਾਰੀ ਬੱਸਾਂ ਅਤੇ ਵਿੱਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਦੀਆਂ ਬੱਸਾਂ ਲਈ 31 ਦਸੰਬਰ, 2020 ਤੱਕ...
ਤੀਜੇ ਵਨਡੇ 'ਚ ਭਾਰਤ ਨੇ ਆਸਟ੍ਰੇਲੀਆ ਨੂੰ 13 ਦੌੜਾਂ ਨਾਲ ਹਰਾਇਆ, ਲੜੀ 2-1 ਨਾਲ ਆਸਟ੍ਰੇਲੀਆ ਦੇ ਨਾਂ.....
ਨਵੀਂ ਦਿੱਲੀ, 2 ਦਸੰਬਰ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 2021 ਦੇ ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋ ਸਕਦੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ...
...142 days ago
ਐਸ. ਏ. ਐਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2021 'ਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ 'ਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ...
ਕਿਸਾਨਾਂ ਦੇ ਹੱਕ 'ਚ ਸਿੰਘੂ ਬਾਰਡਰ 'ਤੇ ਪਹੁੰਚੇ ਪੰਜਾਬ ਗਾਇਕ ਰੰਮੀ ਰੰਧਾਵਾ ਅਤੇ ਪ੍ਰਿੰਸ ਰੰਧਾਵਾ..............
ਮਲੌਦ, 2 ਦਸੰਬਰ (ਨਿਜ਼ਾਮਪੁਰ, ਚਾਪੜਾ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਆਉਂਦੇ ਸਮੇਂ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਝੱਮਟ ਦੇ 35 ਸਾਲਾ...
ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਹਾਸਲ ਹੋਈ...
...142 days ago
...142 days ago
...142 days ago
ਚੰਡੀਗੜ੍ਹ, 2 ਦਸੰਬਰ- ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਦੀ ਕੋਠੀ ਘੇਰਨ ਜਾਂਦੇ ਯੂਥ ਕਾਂਗਰਸ ਦੇ ਵਰਕਰਾਂ 'ਚ ਸ਼ਾਮਿਲ ਕੁਝ ਹੁੱਲੜਬਾਜ਼ਾਂ ਨੇ ਨੈਸ਼ਨਲ ਟੀ. ਵੀ. ਚੈਨਲਾਂ ਦੇ ਪੱਤਰਕਾਰਾਂ ਨਾਲ...
ਚੰਡੀਗੜ੍ਹ, 2 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਬੈਠਕ 'ਚ ਪੰਜਾਬ ਕੈਬਨਿਟ ਨੇ ਮੁਹਾਲੀ 'ਚ ਵਿਸ਼ਵ ਪੱਧਰੀ ਐਮਿਟੀ ਯੂਨੀਵਰਸਿਟੀ ਨੂੰ...
ਸਮਰਾਲਾ, 2 ਦਸੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਹੇਡੋਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮਾਂ-ਧੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਵਿੰਦਰ ਕੌਰ (46) ਅਤੇ ਉਸ...
ਇਤਿਹਾਸ ਰਚਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਪਹੁੰਚਣ ਲੱਗੇ ਐਨ. ਆਰ. ਆਈ........
ਨਵੀਂ ਦਿੱਲੀ, 2 ਦਸੰਬਰ- ਕਿਸਾਨੀ ਅੰਦੋਲਨ ਕਾਰਨ ਚਿੱਲਾ ਬਾਰਡਰ 'ਤੇ ਬੰਦ ਕੀਤੇ ਦਿੱਲੀ-ਨੋਇਡਾ ਮਾਰਗ ਨੂੰ ਪੁਲਿਸ ਨੇ ਅੱਜ ਖੋਲ੍ਹ ਦਿੱਤਾ ਹੈ। ਕਿਸਾਨ ਹੁਣ ਨੋਇਡਾ ਤੋਂ ਦਿੱਲੀ ਜਾਣ...
ਚੰਡੀਗੜ੍ਹ, 2 ਦਸੰਬਰ - ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਜਿਸ ਦੇ ਸਿੱਟੇ ਵਜੋਂ ਪੁਲਿਸ ਵਲੋਂ ਪਾਣੀ ਦੀਆਂ...
ਸੰਗਰੂਰ, 2 ਦਸੰਬਰ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਪਟਵਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਦੂਜੇ ਦਿਨ ਵੀ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਜਾਰੀ ਹੈ। ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਕਿਹਾ ਕਿ ਮੰਗਾਂ ਦੀ ਪੂਰਤੀ...
...142 days ago
ਪਟਿਆਲਾ, 2 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਸੈਂਕੜੇ ਠੇਕਾ ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਯਤਨ ਕੀਤਾ ਗਿਆ। ਜਿਸ ਨੂੰ ਮੌਕੇ ਤੇ ਮੌਜੂਦ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ...
...142 days ago
ਨੂਰਪੁਰ ਬੇਦੀ, 2 ਦਸੰਬਰ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਵਿਦਿਆਰਥੀਆਂ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਪ੍ਰੀਖਿਆ ਫ਼ੀਸਾਂ ਤੇ ਫਾਰਮ...
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਬੀਬੀ ਜਗੀਰ ਕੌਰ ਆਨਰੇਰੀ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ...
ਨਵੀਂ ਦਿੱਲੀ, 2 ਦਸੰਬਰ - ਕਿਸਾਨਾਂ ਵਲੋਂ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇ ਜਾਮ ਕਰ ਦਿੱਤਾ ਗਿਆ ਹੈ। ਡੀ.ਐਨ.ਡੀ. (ਦਿੱਲੀ-ਨੋਇਡਾ ਡਾਇਰੈਕਟ ਫਲਾਈਵੇ) ਜਾਣ ਵਾਲੇ ਰਸਤੇ ਬੰਦ...
ਰਾਜਾਸਾਂਸੀ, 2 ਦਸੰਬਰ (ਹੇਰ) - ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ ਰਾਜਾਸਾਂਸੀ ਹਵਾਈ ਅੱਡੇ 'ਤੇ ਪ੍ਰਦਰਸ਼ਨ ਕਰਨ ਜਾ ਰਹੇ ਵਾਲਮੀਕ ਭਾਈਚਾਰੇ...
...142 days ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਨਿਊਯਾਰਕ ਸਿਟੀ ਵਿਖੇ ਭਾਰਤੀ ਪੰਜਾਬੀ ਤੇ ਸਿੱਖ ਭਾਈਚਾਰੇ ਵਲੋਂ 'ਭਾਰਤੀ ਅੰਬੈਸੀ' ਦੇ ਬਾਹਰ ਭਾਰਤੀ ਕਿਸਾਨਾਂ ਦੇ ਹੱਕ ਵਿਚ ਤੇ ਮੋਦੀ ਸਰਕਾਰ ਦੇ ਖਿਲਾਫ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਪੰਜਾਬੀ ਭਾਈਚਾਰੇ...
...142 days ago
ਬਟਾਲਾ, 2 ਦਸੰਬਰ (ਕਾਹਲੋਂ)-ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਪੂਰੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚ ਰਹੀਆਂ ਹਨ ਤਾਂ ਜੋ ਕੇਂਦਰ ਸਰਕਾਰ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦਾ ਦਬਾਅ ਬਣ ਸਕੇ ।ਇਸੇ ਤਹਿਤ ਕਿਸਾਨ ਮਜ਼ਦੂਰ ਯੂਥ ਮੋਰਚਾ ਪੰਜਾਬ...
ਨਵੀਂ ਦਿੱਲੀ, 2 ਦਸੰਬਰ - ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਵਿਚਕਾਰ ਕੇਂਦਰ ਦੀ ਵੱਡੀ ਬੈਠਕ ਚੱਲ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤੇ ਰੇਲ...
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ) - ਕਿਸਾਨਾਂ ਉੱਪਰ ਜ਼ੁਲਮ ਢਾਹੁਣ ਵਾਲੀ ਹਰਿਆਣਾ ਦੀ ਖੱਟਰ ਸਰਕਾਰ ਖਿਲਾਫ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਯੂਥ ਜਨਰਲ ਸੈਕਟਰੀ ਪੰਜਾਬ ਦਿਲਰਾਜ ਸਰਕਾਰੀਆ, ਪ੍ਰਧਾਨ ਦਿਲਸ਼ੇਰ ਸਿੰਘ ਵਾਈਸ ਪ੍ਰਧਾਨ, ਗੁਰਸੇਵਕ ਸਿੰਘ ਗੈਵੀ ਲੋਪੋਕੇ ਦੀ ਅਗਵਾਈ ਹੇਠ ਅੰਮ੍ਰਿਤਸਰ...
ਜੰਡਿਆਲਾ ਗੁਰੂ (ਅੰਮ੍ਰਿਤਸਰ) , 2 ਦਸੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 71ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ...
ਨਵੀਂ ਦਿੱਲੀ, 2 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ ਚੱਲ ਰਹੀ ਹੈ। ਸਰਕਾਰ ਨਾਲ ਵਾਰਤਾ ਤੋਂ ਪਹਿਲਾ ਜਥੇਬੰਦੀਆਂ ਵਿਚਾਰ ਚਰਚਾ 'ਚ ਰੁੱਝੀਆਂ...
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਪਰਟੀ ਕਾਰੋਬਾਰੀ ਦੀ ਦੋ ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਕਾਬੂ ਕਰਕੇ ਬੱਚੀ ਨੂੰ ਬਰਾਮਦ ਕਰ ਲਿਆ ਹੈ। ਜਦ ਕਿ ਉਸ ਦੇ ਤਿੰਨ ਹੋਰ ਸਾਥੀ ਅਜੇ ਫ਼ਰਾਰ ਹਨ...
ਜੀਂਦ, 2 ਦਸੰਬਰ - ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ 40 ਖਾਪਾਂ ਦੀ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਜਿਸ ਵਿਚ ਖ਼ਾਸਕਰ ਹਰਿਆਣਾ ਦੀ ਖੱਟਰ ਸਰਕਾਰ ਨੂੰ ਸੁੱਟਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ...
ਨਵੀਂ ਦਿੱਲੀ, 2 ਦਸੰਬਰ - ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 36 ਹਜ਼ਾਰ 604 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 94 ਲੱਖ 99 ਹਜ਼ਾਰ 414 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ ਕਾਰਨ 501 ਲੋਕਾਂ...
...142 days ago
ਨਵੀਂ ਦਿੱਲੀ, 2 ਦਸੰਬਰ - ਦਿੱਲੀ ਉਤਰ ਪ੍ਰਦੇਸ਼ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਵਲੋਂ ਪੁਲਿਸ ਵਲੋਂ ਲਗਾਏ ਬੈਰੀਕੇਡ ਸੁੱਟ ਦਿੱਤੇ ਗਏ ਹਨ ਅਤੇ ਜੰਮ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ...
ਚੋਗਾਵਾਂ (ਅੰਮ੍ਰਿਤਸਰ), 2 ਦਸੰਬਰ (ਗੁਰਬਿੰਦਰ ਸਿੰਘ ਬਾਗੀ) - ਮਿੰਨੀ ਬੱਸ ਆਪ੍ਰੇਟਰ ਵਰਕਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਅੱਜ ਸਵੇਰੇ 6 ਵਜੇ ਤੋਂ ਕਸਬਾ ਚੋਗਾਵਾਂ ਦੇ ਚਾਰੇ ਰੋਡ ਉੱਪਰ 150 ਦੇ ਕਰੀਬ ਬੱਸਾਂ ਖੜੀਆ ਕਰਕੇ ਰੋਸ ਮੁਜ਼ਾਹਰਾ ਕੀਤਾ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮਿੰਨੀ ਬੱਸ ਆਪਰੇਟਰ ਵਰਕਰ...
...142 days ago
ਕੌਸ਼ਾਂਬੀ, 2 ਦਸੰਬਰ - ਉਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ। ਰੇਤ ਨਾਲ ਲੱਦੇ ਟਰੱਕ ਦੇ ਕਾਰ 'ਤੇ ਪਲਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਕਾਰ ਵਿਚ 10 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ ਦੋ ਗੰਭੀਰ ਰੂਪ ਵਿਚ...
ਗੱਗੋਮਾਹਲ/ਅਜਨਾਲਾ, 2 ਦਸੰਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ) - ਬੀਤੇ ਕੱਲ੍ਹ ਵਾਂਗ ਅੱਜ ਰਾਤ ਸਮੇਂ ਮੁੜ ਭਾਰਤ ਪਾਕਿਸਤਾਨ ਸਰਹੱਦ 'ਤੇ ਕੋਟ ਰਜ਼ਾਦਾ ਚੌਂਕੀ ਨਜ਼ਦੀਕ ਡਰੋਨ ਦੀ ਹਰਕਤ ਨਜ਼ਰ ਆਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ ਜਵਾਨਾਂ...
...142 days ago
ਅੰਮ੍ਰਿਤਸਰ, 2 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ 'ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ...
ਕੈਨਬਰਾ, 2 ਦਸੰਬਰ - ਭਾਰਤ ਆਸਟਰੇਲੀਆ ਵਿਚਕਾਰ ਤੀਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜੀ ਦਾ ਫੈਸਲਾ ਲਿਆ ਹੈ। ਭਾਰਤ ਇਸ ਲੜੀ ਵਿਚ 2-0 ਨਾਲ ਪਿੱਛੇ ਹੈ ਤੇ ਲੜੀ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ਵਿਚ ਅੱਜ ਧੁੰਦ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਜਿੱਥੇ ਠੰਢ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਇਸ ਨਾਲ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਨਜ਼ਰ ਆ ਰਹੀ ਹੈ। ਸੜਕਾਂ 'ਤੇ ਚੱਲਣ ਵਾਲੇ ਵਾਹਨਾਂ ਦੀ ਰਫ਼ਤਾਰ ਇਕਦਮ ਘੱਟ ਕੇ ਰਹਿ ਗਈ...
ਨਵੀਂ ਦਿੱਲੀ, 2 ਦਸੰਬਰ - ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਮੱਦੇਨਜ਼ਰ ਉੱਤਰੀ ਰੇਲਵੇ ਨੇ ਕੁੱਝ ਟਰੇਨਾਂ ਦੀ ਸੇਵਾਵਾਂ ਨੂੰ ਰੱਦ ਕੀਤਾ ਹੈ। ਕਈ ਟਰੇਨਾਂ ਨੂੰ ਕੁੱਝ ਸਮੇਂ ਲਈ ਬੰਦ ਕੀਤਾ ਗਿਆ ਹੈ। ਕਈ ਟਰੇਨਾਂ ਨੂੰ ਦੂਸਰੇ ਰਸਤਿਆਂ ਤੋਂ ਚਲਾਇਆ ਜਾ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX