ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਤਾਜ਼ਾ ਖ਼ਬਰਾਂ

ਬਟਾਲਾ, 4 ਦਸੰਬਰ (ਕਾਹਲੋਂ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮਸ਼੍ਰੀ ਐਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ 'ਚ ਇਕ ਪੱਤਰ ਅੱਜ ਰਾਸ਼ਟਰਪਤੀ ਨੂੰ ਭੇਜਦਿਆਂ ਬਾਬਾ ਸੇਵਾ ਸਿੰਘ ਜੀ ਨੇ ਲਿਖਿਆ ਕਿ, ''ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰਨ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜ਼ੁਲਮ ਕਰਨ ਦੇ ਵਰਤਾਰੇ ਸਬੰਧੀ ਵੇਦਨਾ ਪ੍ਰਗਟ ਕਰਦਾ ਹੋਇਆ 'ਪਦਮਸ਼੍ਰੀ ਐਵਾਰਡ' ਵਾਪਸ ਕਰ ਰਿਹਾ ਹਾਂ।'' ਉਨ੍ਹਾਂ ਅਗੇ ਲਿਖਿਆ ਕਿ ਅੱਜ ਜਦੋਂ ਸਮੁੱਚੇ ਭਾਰਤ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਅਜਿਹੇ ਸਮੇਂ 'ਚ ਸਰਕਾਰ ਵਲੋਂ ਅਪਣਾਇਆ ਜਾ ਰਿਹਾ ਵਤੀਰਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਨ-ਸਨਮਾਨ ਲੋਕ ਅਤੇ ਸਮਾਜ ਭਲਾਈ ਲਈ ਹੀ ਮਿਲਦੇ ਹਨ, ਜਦੋਂ ਆਮ ਲੋਕਾਂ ਨਾਲ ਵਧੀਕੀ ਹੋ ਰਹੀ ਹੋਵੇ, ਉਨ੍ਹਾਂ ਨੂੰ ਲਿਤਾੜਿਆ ਜਾ ਰਿਹਾ ਹੋਵੇ, ਲੋਕ ਕੜਾਕੇ ਦੀ ਠੰਢ 'ਚ ਸੜਕਾਂ 'ਤੇ ਦਿਨ ਰਾਤ ਗੁਜ਼ਾਰ ਰਹੇ ਹੋਣ ਅਤੇ ਅਜਿਹੇ 'ਚ ਰਾਸ਼ਟਰ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਰਿਹਾ ਹੋਵੇ ਤਾਂ ਅਜਿਹੇ ਰਾਸ਼ਟਰੀ ਸਨਮਾਨ ਨੂੰ ਕੋਲ ਰੱਖਣ ਦੀ ਕੋਈ ਤੁਕ ਨਹੀਂ ਬਣਦੀ।ਉਨ੍ਹਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

 

ਖ਼ਬਰ ਸ਼ੇਅਰ ਕਰੋ

 

2020-12-04 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377