ਜਲੰਧਰ : ਸੋਮਵਾਰ 12 ਮਾਘ ਸੰਮਤ 552
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। -ਲਾਸਕੀ

ਤਾਜ਼ਾ ਖ਼ਬਰਾਂ

ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਸਨ ਤੇ ਭਾਰਤ ਸਰਕਾਰ ਤਰਫ਼ੋਂ ਤਤਕਾਲੀਨ ਮਾਨਯੋਗ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ 1990 ਵਿਚ ਅਰਜਨ ਐਵਾਰਡ ਦੇ ਕੇ ਨਿਵਾਜਿਆ ਗਿਆ ਸੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਕਿਸਾਨ ਮਾਰੂ ਬਿੱਲ ਪਾਸ ਕੀਤੇ ਗਏ ਹਨ ਜਿਸ ਕਾਰਨ ਸਾਰੇ ਕਿਸਾਨ ਕਈ ਮਹੀਨਿਆਂ ਤੋ ਅੱਤ ਦੀ ਸਰਦੀ ਵਿਚ ਬਿੱਲਾ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਸਰਕਾਰ ਕਿਸਾਨਾਂ ਦੀਆ ਮੰਗਾ ਵੱਲ ਜਾਣਬੁੱਝ ਧਿਆਨ ਨਹੀ ਦੇ ਰਹੀ ਜਿਸ ਦੇ ਰੋਸ ਵਜੋਂ ਮੈ ਆਪਣਾ ਅਰਜਨ ਐਵਾਰਡ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਮਾਨਯੋਗ ਰਾਸ਼ਟਰਪਤੀ ਨੂੰ ਮਿਲ ਕੇ ਵਾਪਸ ਸੌਂਪਿਆ ਜਾਵੇਗਾ ਕਿਉਂਕਿ ਅਸੀ ਕਿਸਾਨਾਂ ਦੇ ਪੁੱਤ ਹਾ ਤੇ ਕਿਸਾਨੀ ਨੂੰ ਪਿਆਰ ਕਰਨ ਵਾਲੇ ਹਾ ਇਸ ਲਈ ਇਸ ਐਵਾਰਡ ਦੀ ਸਾਡੇ ਲਈ ਕੋਈ ਅਹਿਮੀਅਤ ਨਹੀ ਹੈ।ਇਸ ਮੌਕੇ ਸੰਧੂ ਕਾਲੋਨੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਵਰਨ ਸਿੰਘ ਸੰਧੂ ਹਾਜ਼ਰ ਸਨ।

 

 

ਖ਼ਬਰ ਸ਼ੇਅਰ ਕਰੋ

 

2020-12-04 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377