ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵਲੋਂ ਕੋਝੇ ਹੱਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਯੂ. ਏ. ਪੀ. ਏ. ਕਾਨੂੰਨ ਦੀ ਦੁਰਵਰਤੋਂ ਕਰਦਿਆਂ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਜਾਰੀ ਕਰਨੇ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰ ਦੇਸ਼ ਦੀ ਸਰਕਾਰ ਹੱਕ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ, ਜੋ ਬਰਦਾਸ਼ਤ ਯੋਗ ਨਹੀਂ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਅਤੇ ਬੇਇਨਸਾਫ਼ੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?ઠਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖ਼ਾਸ ਕਰਕੇ ਘੱਟ ਗਿਣਤੀਆਂ ਪ੍ਰਤੀ ਦੇਸ਼ ਦੀ ਸਰਕਾਰ ਦਾ ਰਵੱਈਆ ਦਬਾਉਣ ਵਾਲਾ ਹੈ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377