ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜ਼ਦੀਕ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਚੱਲ ਰਹੀ ਭੁੱਖ ਹੜਤਾਲ ਦੇ ਅੱਜ 20ਵੇਂ ਦਿਨ ਮਨਜੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ, ਹਰਜਿੰਦਰ ਕੌਰ (ਸਾਰੇ ਪਿੰਡ ਰਾਮਪੁਰਾ ਤੋਂ), ਹਰਭਜਨ ਕੌਰ ਝੀਤੇ ਕਲਾਂ ਅਤੇ ਨਰਵਿੰਦਰ ਕੌਰ ਨਿੱਝਰਪੁਰਾ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਵੀ ਭੁੱਖ ਹੜਤਾਲ 'ਤੇ ਬੈਠੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਨੇ ਕਿਹਾ ਕਿ 15 ਜਨਵਰੀ ਨੂੰ ਕੇਂਦਰ ਨਾਲ ਹੋਈ ਮੀਟਿੰਗ 'ਚ ਕੋਈ ਵੀ ਨਤੀਜਾ ਨਾ ਨਿਕਲਣਾ ਕੇਂਦਰ ਸਰਕਾਰ ਦੀ ਨੀਅਤ ਮਾੜੀ ਹੋਣ ਦੀ ਨਿਸ਼ਾਨੀ ਹੈ ਅਤੇ ਕੇਂਦਰ ਸਰਕਾਰ ਹੱਲ ਕੱਢਣਾ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਕਿਸਾਨ ਵੀ ਓਨਾ ਚਿਰ ਵਾਪਸ ਨਹੀਂ ਆਉਣਗੇ, ਜਿੰਨਾ ਚਿਰ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377