ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕੇਂਦਰ ਸਰਕਾਰ ਦੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਭੇਜੇ ਗਏ ਨੋਟਿਸ ਦੇ ਸਬੰਧ 'ਚ ਅੱਜ ਇੱਥੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਬਹੁਤ ਸਾਰੇ ਕਿਸਾਨ ਸੰਘਰਸ਼ 'ਚ ਸੇਵਾ ਕਰ ਰਹੇ ਵਿਅਕਤੀਆਂ ਨੂੰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪਰੇਸ਼ਾਨ ਕਰਨ ਲਈ ਨੋਟਿਸ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਭਲਕੇ 17 ਤਰੀਕ ਨੂੰ ਐਨ. ਆਈ. ਏ. ਅੱਗੇ ਪੇਸ਼ ਹੋਣ ਦੇ ਲਈ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੋਹਤੀ ਦੇ ਵਿਆਹ ਕਾਰਨ ਉਹ ਸਿੰਘੂ ਬਾਰਡਰ ਤੋਂ ਅੰਮ੍ਰਿਤਸਰ ਪੁੱਜੇ ਹਨ, ਇਸ ਲਈ ਉਹ ਅੱਠ ਫਰਵਰੀ ਤੱਕ ਐਨ. ਆਈ. ਏ. ਦੀ ਟੀਮ ਅੱਗੇ ਆਪਣਾ ਪੱਖ ਰੱਖਣ ਲਈ ਜਾ ਸਕਣਗੇ। ਸਿਰਸਾ ਨੇ ਕਿਹਾ ਕਿ ਕਿਸਾਨ ਸੰਘਰਸ਼ 'ਚ ਯੋਗਦਾਨ ਪਾ ਰਹੇ ਵਿਅਕਤੀਆਂ ਨੂੰ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਨੋਟਿਸ ਭੇਜ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਹ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ 'ਚ ਵੀ ਉਠਾਇਆ ਜਾਵੇਗਾ। ਇਸੇ ਦੌਰਾਨ ਰਣਜੀਤ ਸਿੰਘ ਦਮਦਮੀ ਨੋਬਲਜੀਤ ਸਿੰਘ ਹੁਸ਼ਿਆਰਪੁਰ, ਪਰਮਜੀਤ ਸਿੰਘ ਅਕਾਲੀ ਆਦਿ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਐਨ. ਆਈ. ਏ. ਇਹ ਵਲੋਂ ਵ੍ਹਟਸਐਪ ਰਾਹੀਂ ਬੜੀ ਸ਼ਾਰਟ ਨੋਟਸ ਦੇ ਨੋਟਿਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਿਸਾਨ ਸੰਘਰਸ਼ ਦੀ ਹਮਾਇਤ ਕਰਦੇ ਆ ਰਹੇ ਹਨ, ਇਸ ਲਈ ਉਨ੍ਹਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਪੱਖ ਐਨ. ਆਈ. ਏ. ਅੱਗੇ ਰੱਖਣਗੇ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377