ਜਲੰਧਰ : ਐਤਵਾਰ 24 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਟਿਕਰੀ ਬਾਰਡਰ 'ਤੇ ਅੱਜ ਹਲਕਾ ਲੰਬੀ ਕੈਂਪ 'ਚ ਭੀਟੀਵਾਲਾ ਦੇ 35 ਸਾਲਾ ਕਿਸਾਨ ਬੋਹੜ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਤੌਰ ਵਲੰਟੀਅਰ ਬੋਹੜ ਸਿੰਘ ਬੀਤੀ ਰਾਤ ਆਪਣੇ ਸਾਥੀਆਂ ਸਮੇਤ ਕੈਂਪ ਦੀ ਪਹਿਰੇਦਾਰੀ ਮਗਰੋਂ ਤੜਕੇ ਤਿੰਨ ਵਜੇ ਸੁੱਤਾ ਸੀ। ਉਸ ਦੇ ਨਾਲ ਪਿੰਡ ਘੁਮਿਆਰਾ ਦੇ ਨੌਜਵਾਨ ਵੀ ਮੌਜੂਦ ਸਨ।ਬੋਹੜ ਸਿੰਘ ਭੀਟੀਵਾਲਾ ਭਾਕਿਯੂ ਏਕਤਾ ਉਗਰਾਹਾਂ ਦਾ ਮੈਂਬਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਦੇ ਸੂਬਾ ਸਕੱਤਰ ਸ਼ੰਗਾਰਾ ਸਿੰਘ ਮਾਨ ਨੇ ਦੱਸਿਆ ਕਿ 6-7 ਵਜੇ ਬੋਹੜ ਸਿੰਘ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮ੍ਰਿਤ ਪਾਇਆ ਗਿਆ। ਬੋਹੜ ਸਿੰਘ ਦੀ ਮੌਤ ਦਾ ਕਾਰਨ ਹਾਰਟ ਅਟੈਕ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਹੜ ਸਿੰਘ ਦੀ ਮ੍ਰਿਤਕ ਦੇਹ ਬਹਾਦੁਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਰਖਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਦਾ ਪੋਸਟਮਾਰਟਮ ਯੂਨੀਅਨ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਵਲੋਂ ਵਾਰਸਾਂ ਨੂੰ ਦਸ ਲੱਖ ਮੁਆਵਜ਼ਾ, ਨੌਕਰੀ ਅਤੇ ਕਰਜ਼ਾ ਮਾਫ਼ੀ ਹੋਣ ਬਾਅਦ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕਰੀਬ 4 ਏਕੜ ਜ਼ਮੀਨ ਦਾ ਮਾਲਕ ਕਿਸਾਨ ਬੋਹੜ ਸਿੰਘ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਟਿਕਰੀ ਬਾਰਡਰ ਉੱਪਰ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਸੰਘਰਸ਼ ਵਿਚ ਜੁਝਾਰੂ ਢੰਗ ਨਾਲ ਡਟਿਆ ਹੋਇਆ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਪਿੱਛੇ ਕਰੀਬ ਦਸ ਸਾਲਾ ਲੜਕਾ ਅਤੇ ਪਤਨੀ ਛੱਡ ਗਿਆ ਹੈ।ઠਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਭਾਕਿਯੂ ਏਕਤਾ ਉਗਰਾਹਾਂ ਬਲਾਕ ਲੰਬੀ ਦੇ ਕਿਸਾਨ ਕਾਰਕੁਨ ਅਤੇ ਕਿਸਾਨ ਆਗੂ ਭੀਟੀਵਾਲਾ ਵਿਖੇ ਪੁੱਜਣੇ ਸ਼ੁਰੂ ਹੋ ਗਏ ਸਨ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377