ਜਲੰਧਰ : ਸੋਮਵਾਰ 30 ਚੇਤ ਸੰਮਤ 553
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਯੋਧਿਆਂ ਵਾਂਗ ਅੱਗੇ ਆ ਕੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਦੀ ਸੇਵਾ ਕਰਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਭ ਤੋਂ ਪਹਿਲਾਂ ਇਹ ਕੋਰੋਨਾ ਟੀਕਾ ਲਗਾਉਣ ਦੀ ਹਦਾਇਤ ਕੀਤੀ ਗਈ ਪਰ ਇਸ ਦੇ ਉਲਟ ਗੁਰੂ ਹਰਸਹਾਏ ਵਿਖੇ ਸਿਵਲ ਹਸਪਤਾਲ 'ਚ ਤਾਇਨਾਤ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਇਹ ਟੀਕਾ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵੀਰ ਕੁਮਾਰ ਨੇ ਦੱਸਿਆ ਕਿ ਕੱਲ੍ਹ ਗੁਰੂ ਹਰਸਹਾਏ ਦੇ ਸਿਵਲ ਹਸਪਤਾਲ 'ਚ ਤਾਇਨਾਤ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਲਿਖਤੀ ਰੂਪ ਦਿੱਤਾ ਗਿਆ ਕਿ ਉਹ ਇਹ ਵੈਕਸੀਨ ਨਹੀਂ ਲਗਾਉਣਗੇ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਇਸ ਸਬੰਧੀ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਚ ਪਹੁੰਚੇ ਸਿਵਲ ਸਰਜਨ ਮੈਡਮ ਰਾਜਿੰਦਰ ਰਾਜ ਵਲੋਂ ਕਰਮਚਾਰੀਆਂ ਨੂੰ ਕਿਹਾ ਕਿ ਉਹ ਇਹ ਕੋਰੋਨਾ ਵੈਕਸੀਨ ਲਗਾਉਣ ਪਰ ਕਰਮਚਾਰੀਆਂ ਵਲੋਂ ਮੈਡਮ ਸਿਵਲ ਸਰਜਨ ਵੀ ਨਾਂਹ ਕਰ ਦਿੱਤਾ ਕਿ ਉਹ ਇਹ ਵੈਕਸੀਨ ਨਹੀਂ ਲਗਵਾਉਣਗੇ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379