ਜਲੰਧਰ : ਸੋਮਵਾਰ 30 ਚੇਤ ਸੰਮਤ 553
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਸੰਘਰਸ਼ ’ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨ ਆਗੂ ਜਗਦੇਵ ਸਿੰਘ (60) ਪੁੱਤਰ ਰਾਮ ਸਿੰਘ ਵਾਸੀ ਛੀਨੀਵਾਲ ਕਲਾਂ (ਬਰਨਾਲਾ) ਦੀ ਠੰਢ ਲੱਗਣ ਕਾਰਨ ਨਮੂਨੀਏ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਆਗੂ ਨਿਰਭੈ ਸਿੰਘ ਛੀਨੀਵਾਲ, ਜਗਮੇਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਦੇਵ ਸਿੰਘ ਛੀਨੀਵਾਲ ਕੇਂਦਰ ਸਰਕਾਰ ਦੇ ਕਾਲ਼ੇ ਕਾਨੂੰਨਾਂ ਖਿਲਾਫ਼ ਰੇਲਵੇ ਸਟੇਸ਼ਨ ਬਰਨਾਲਾ ਅਤੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ’ਚ ਸਾਥੀਆਂ ਸਮੇਤ ਸ਼ਮੂਲੀਅਤ ਕਰਦਾ ਆ ਰਿਹਾ ਸੀ। ਅਚਾਨਕ ਠੰਢ ਲੱਗ ਜਾਣ ਕਰ ਕੇ ਉਸ ਨੂੰ ਇਲਾਜ ਲਈ ਬਰਨਾਲਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਅੱਜ ਸ਼ਾਮ ਚਾਰ ਵਜੇ ਦੇ ਕਰੀਬ ਦਮ ਤੋੜ ਗਿਆ। ਮ੍ਰਿਤਕ ਕਿਸਾਨ ਜਗਦੇਵ ਸਿੰਘ ਦਾ ਅੰਤਿਮ ਸਸਕਾਰ 17 ਜਨਵਰੀ ਨੂੰ ਸਵੇਰੇ 11 ਵਜੇ, ਪਿੰਡ ਛੀਨੀਵਾਲ ਕਲਾਂ ਵਿਖੇ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

2021-01-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379