ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਤਾਜ਼ਾ ਖ਼ਬਰਾਂ

ਪਠਾਨਕੋਟ ,17 ਜਨਵਰੀ (ਸੰਧੂ )-ਕੇਂਦਰੀ ਜਾਂਚ ਏਜੰਸੀ ਐੱਨਆਈਏ ਵੱਲੋਂ ਕਿਸਾਨਾਂ ਅਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਨੂੰ ਕੈਬਿਨਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਕੋਝੀ ਚਾਲ ਅਤੇ ਘਟੀਆ ਦਰਜੇ ਦੀ ਰਾਜਨੀਤੀ ਦੱਸਿਆ ਹੈ ।ਉਨ੍ਹਾਂ ਕਿਹਾ ਕਿ ਦਿੱਲੀ ਹਰਿਆਣਾ ਸਰਹੱਦ ਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਹਮਾਇਤੀਆਂ ਦੇ ਖ਼ਿਲਾਫ਼ ਇਹ ਸਰਕਾਰੀ ਧੱਕੇਸ਼ਾਹੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਕਿਸਾਨਾਂ ਦੇ ਅੰਦੋਲਨ ਨੂੰ ਵੱਖ ਵੱਖ ਤਰ੍ਹਾਂ ਨਾਲ ਬਦਨਾਮ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਇਹ ਇਕ ਕੋਝੀ ਚਾਲ ਹੈ ਜਿਸ ਵਿੱਚ ਕੇਂਦਰ ਸਰਕਾਰ ਫਿਰ ਮੁੜ ਤੋਂ ਅਸਫਲ ਹੋਵੇਗੀ ।

 

ਖ਼ਬਰ ਸ਼ੇਅਰ ਕਰੋ

 

2021-01-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377