ਜਲੰਧਰ : ਸੋਮਵਾਰ 30 ਚੇਤ ਸੰਮਤ 553
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਤਾਜ਼ਾ ਖ਼ਬਰਾਂ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਜੈਤੋ ਦੇ ਵੱਖ-ਵੱਖ ਪਿੰਡਾਂ 'ਚ ਅੱਜ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਸਫਲ ਬਣਾਉਣ ਲਈ ਪਿੰਡਾਂ ਅਤੇ ਇਲਾਕੇ ਅੰਦਰ ਰਿਹਰਸਲਾਂ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਲੋਕਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਇਸ ਭੁਲੇਖੇ ਵਿਚ ਨਾ ਰਹੇ ਕਿ ਮਹੀਨੇ ਦੋ ਮਹੀਨਿਆਂ 'ਚ ਕਿਸਾਨ ਘੋਲ ਨੂੰ ਲਮਕਾ ਕੇ, ਥਕਾ ਕੇ, ਫ਼ੇਲ੍ਹ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਭਾਈਚਾਰਾ ਪਹਿਲਾਂ ਹੀ ਤਿੰਨ ਤੋਂ ਛੇ ਮਹੀਨਿਆਂ ਦਾ ਮੋਰਚਾ ਲਾਉਣ ਦੀ ਤਿਆਰੀ ਕਰਕੇ ਹੀ ਦਿੱਲੀ ਗਿਆ ਹੈ ਅਤੇ 26 ਜਨਵਰੀ ਦੀ ਦਿੱਲੀ ਵਾਲੀ ਟਰੈਕਟਰ ਪਰੇਡ ਇਤਿਹਾਸਕ ਹੋਵੇਗੀ ਅਤੇ ਕੇਂਦਰ ਸਰਕਾਰ ਦੀਆਂ ਚੂਲਾਂ ਨੂੰ ਹਿਲਾ ਦੇਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਬਲਾਕ ਜੈਤੋ ਜਨਰਲ ਸਕੱਤਰ ਬਲਵਿੰਦਰ ਸਿੰਘ ਮੱਤਾ ਅਤੇ ਗੁਰਸੇਵਕ ਸਿੰਘ ਕਾਸਮਭੱਟੀ ਦੀ ਅਗਵਾਈ ਹੇਠ ਬਲਾਕ ਜੈਤੋ ਵਲੋਂ ਵਿਸ਼ਾਲ ਟਰੈਕਟਰ ਮਾਰਚ ਸਥਾਨਕ ਇਕ ਪੈਲੇਸ ਤੋਂ ਆਰੰਭ ਹੋ ਕੇ ਪਿੰਡ ਰਾਮੂੰਵਾਲਾ (ਡੇਲਿਆਂਵਾਲੀ), ਰੋੜੀਕਪੂਰਾ, ਰਾਮੇਆਣਾ, ਖੱਚੜਾਂ, ਮੜ੍ਹਾਕ, ਸੂਰਘੁਰੀ, ਮੱਤਾ, ਰੋਮਾਣਾ ਅਲਬੇਲ ਸਿੰਘ, ਸਰਾਵਾਂ, ਬਹਿਬਲ ਕਲ੍ਹਾ, ਬਹਿਬਲ ਖੁਰਦ (ਨਿਆਮੀਵਾਲਾ), ਰਣ ਸਿੰਘ ਵਾਲਾ, ਸੇਢਾ ਸਿੰਘ ਵਾਲਾ, ਝੱਖੜਵਾਲਾ, ਬਾਜਾਖਾਨਾ, ਰਾਊਵਾਲਾ, ਉਕੰਦਵਾਲਾ, ਦਬੜੀਖਾਨਾ ਆਦਿ ਪਿੰਡਾਂ ਵਿਚੋਂ ਹੁੰਦਾ ਹੋਇਆ ਜੈਤੋ ਵਿਖੇ ਸਮਾਪਤ ਹੋਇਆ। ਇਸ ਮੌਕੇ ਬਲਾਕ ਜੈਤੋ ਦੇ ਸਮੂਹ ਪਿੰਡਾਂ ਦੇ ਆਗੂ ਅਤੇ ਵਰਕਰਾਂ ਨੇ ਸ਼ਾਮੂਲੀਅਤ ਕੀਤੀ।

 

ਖ਼ਬਰ ਸ਼ੇਅਰ ਕਰੋ

 

2021-01-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379