ਜਲੰਧਰ : ਸੋਮਵਾਰ 30 ਚੇਤ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ 'ਚ ਫਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਔਰਤ ਅੱਜ ਆਪਣੇ ਘਰ ਪਰਤੀ ਆਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰੀ 'ਚੋਂ ਹੀ ਇਕ ਔਰਤ ਉਸ ਨੂੰ ਹਾਊਸ ਮੇਡ ਦਾ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਦੁਬਈ ਲੈ ਗਈ ਸੀ ਅਤੇ ਉਨ੍ਹਾਂ ਤੋਂ ਇਸ ਕੰਮ ਬਦਲੇ 50 ਹਜ਼ਾਰ ਰੁਪਏ ਵੀ ਲਏ ਗਏ। ਉਸ ਨੇ ਉਸ ਨੂੰ ਇਕ ਏਜੰਟ ਕੋਲ ਛੱਡ ਦਿੱਤਾ ਅਤੇ ਏਜੰਟ ਵਲੋਂ ਇਕ ਕੰਪਨੀ 'ਚ ਭੇਜ ਦਿੱਤਾ, ਜਿੱਥੇ ਉਸ ਦੇ ਸਮੇਤ ਕਈઠਹੋਰ ਪੰਜਾਬ ਦੀਆਂ ਔਰਤਾਂ ਨੂੰ ਇਕ ਕਮਰੇ ਵਿਚ ਬੰਦ ਰੱਖਿਆ ਗਿਆ। ਜਦੋਂ ਉਨ੍ਹਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਕਤ ਕੰਪਨੀ ਦੇ ਮਾਲਕ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਵਲੋਂ ਭਾਰਤ ਜਾਣ ਦਾ ਨਾਂਅ ਲਿਆ ਗਿਆ ਤਾਂ ਉਨ੍ਹਾਂ ਨੂੰ ਜੇਲ੍ਹ 'ਚ ਬੰਦ ਕਰ ਦਿੱਤਾ ਜਾਵੇਗਾ। ਔਰਤ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਡਾ. ਐਸ. ਪੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਹੀ ਅੱਜ ਉਹ ਆਪਣੇ ਘਰ ਪਹੁੰਚੀ ਹੈ। ਉਨ੍ਹਾਂ ਸ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ਦੇ ਝਾਂਸੇ 'ਚ ਨਾ ਆਇਆ ਜਾਵੇ।

 

ਖ਼ਬਰ ਸ਼ੇਅਰ ਕਰੋ

 

2021-01-23 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379