ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਤਾਜ਼ਾ ਖ਼ਬਰਾਂ

ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)- ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਵਿਸ਼ਾਲ ਕਿਸਾਨ-ਮਜ਼ਦੂਰ ਜਨ ਚੇਤਨਾ ਮਾਰਚ ਪਿੰਗਲਵਾੜਾ ਮੁਖੀ ਡਾਕਟਰ ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਕੱਢਿਆ ਗਿਆ, ਜੋ ਸੰਸਥਾ ਦੇ ਮਾਨਾਂਵਾਲਾ ਕੈਂਪਸ ਤੋਂ ਰਵਾਨਾ ਹੋ ਕੇ ਮਾਨਾਂਵਾਲਾ ਤੋਲ ਬੈਰੀਅਰ ਤੱਕ ਪੁੱਜਾ।ਇਸ ਚੇਤਨਾ ਮਾਰਚ 'ਚ ਪਿੰਗਲਵਾੜਾ ਪਰਿਵਾਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਸੇਵਾਦਾਰਾਂ, ਅਹੁਦੇਦਾਰਾਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਚੇਤਨਾ ਮਾਰਚ ਦੌਰਾਨ ਖੇਤੀ ਵਿਰੋਧੀ ਤਿੰਨੇ ਕਾਨੂੰਨ ਬਣਾਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਮੋਦੀ ਨੂੰ ਜਗਾਉਣ ਲਈ ਜਾਗੋ ਵੀ ਕੱਢੀ ਗਈ।ਇਸ ਮੌਕੇ ਮੁਖਤਾਰ ਸਿੰਘ ਗੁਰਾਇਆ, ਡਾਕਟਰ ਜਗਦੀਪਕ ਸਿੰਘ, ਮਾਸਟਰ ਰਾਜਬੀਰ ਸਿੰਘ, ਆਰ. ਪੀ. ਸਿੰਘ, ਇੰਦਰਜੀਤ ਕੌਰ, ਡਾਕਟਰ ਨਿਰਮਲ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਸ. ਜੈ ਸਿੰਘ ਪ੍ਰਸ਼ਾਸਕ ਮਾਨਾਂਵਾਲਾ ਬਰਾਂਚ, ਸ. ਰਜਿੰਦਰਪਾਲ ਸਿੰਘ, ਤਿਲਕ ਰਾਜ, ਯੋਗੇਸ਼ ਸੂਰੀ, ਦਿਲਬਾਗ ਸਿੰਘ ਪ੍ਰਿੰਸੀਪਲ ਨਰੇਸ਼ ਕਾਲੀਆਂ, ਪ੍ਰਿੰਸੀਪਲ ਦਲਜੀਤ ਕੌਰ, ਪ੍ਰਿੰਸੀਪਲ ਅਨੀਤਾ ਬੱਤਰਾ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-01-25 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377