ਜਲੰਧਰ : ਐਤਵਾਰ 17 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਤਾਜ਼ਾ ਖ਼ਬਰਾਂ

ਪਠਾਨਕੋਟ, 25 ਜਨਵਰੀ (ਸੰਧੂ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਪਠਾਨਕੋਟ ਦੇ ਚੇਅਰਮੈਨ ਦਾ ਅਹੁਦਾ ਅੱਜ ਅਵਤਾਰ ਸਿੰਘ ਕਲੇਰ ਨੇ ਸੰਭਾਲ ਲਿਆ। ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਚੇਅਰਮੈਨ ਅਵਤਾਰ ਸਿੰਘ ਕਲੇਰ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਵਤਾਰ ਸਿੰਘ ਕਲੇਰ ਨੇ ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਚੇਅਰਮੈਨ ਅਵਤਾਰ ਸਿੰਘ ਕਲੇਰ ਦੀ ਤਾਜਪੋਸ਼ੀ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੀਵ ਬੈਂਸ, ਪੁਨੀਤ ਪਿੰਟਾ, ਅਜੇ ਕੁਮਾਰ ਪ੍ਰਧਾਨ ਸਿਟੀ ਕਾਂਗਰਸ, ਵਿਜੇ ਬਾਗੀ, ਤਰਸੇਮ ਸਿੰਘ ਬੜੋਈ, ਅਨਮੋਲ ਕਲੇਰ ਸਰਪੰਚ ਲਮੀਨੀਂ, ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ, ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਦਵਿੰਦਰ ਸਿੰਘ ਦਰਸ਼ੀ, ਵਿਨੈ ਮਹਾਜਨ, ਸਾਬਕਾ ਮੰਤਰੀ ਰਮਨ ਭੱਲਾ, ਯੋਗੀ ਸੇਠ ,ਜੁਗਲ ਕਿਸ਼ੋਰ, ਬੀਟਾ ਕਾਟਲ, ਰਾਕੇਸ਼ ਬਬਲੀ, ਅਸ਼ਵਨੀ ਕੁਮਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਨਿਲ ਦਾਰਾ, ਕਾਰਤਿਕ ਵਡੇਰਾ, ਕ੍ਰਿਸ਼ਨ ਚੰਦਰ ਮਹਾਜਨ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-01-25 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377