ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਟਾਂਡਾ ਉੜਮੁੜ, 26 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਉੜਮੁੜ ਵਿਖੇ ਦਾਣਾ ਮੰਡੀ ਟਾਂਡਾ ਵਿਖੇ ਇਕੱਠੇ ਹੋ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਦੀ ਅਗਵਾਈ 'ਚ ਇਲਾਕੇ ਦੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ। 26 ਜਨਵਰੀ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਦੀ ਸਰਕਾਰ ਵਿਰੁੱਧ ਵੱਖ-ਵੱਖ ਪਿੰਡਾਂ ਤੋਂ ਸੈਂਕੜੇ ਟਰੈਕਟਰਾਂ ਨੇ ਰੋਸ ਮਾਰਚ ਕੱਢਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਕਿਸਾਨਾਂ 'ਤੇ ਜ਼ਬਰਦਸਤੀ ਥੋਪੇ ਜਾ ਰਹੇ ਕਾਲੇ ਕਾਨੂੰਨ ਤੁਰੰਤ ਵਾਪਸ ਲਏ ਜਾਣ। ਇਸ ਟਰੈਕਟਰ ਮਾਰਚ 'ਚ ਜਿੱਥੇ ਕਿਸਾਨਾਂ, ਮਜ਼ਦੂਰਾਂ, ਬਜ਼ੁਰਗਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ, ਉੱਥੇ ਇਸ ਟਰੈਕਟਰ ਮਾਰਚ 'ਚ ਸਭ ਧਰਮਾਂ ਦੇ ਲੋਕ ਵੀ ਸ਼ਾਮਿਲ ਹੋਏ, ਜਿਸ ਨਾਲ ਭਾਈਚਾਰਿਕ ਸਾਂਝ ਅਤੇ ਇੱਕਜੁੱਟਤਾ ਦੇਖਣ ਨੂੰ ਸਾਫ਼ ਦਿਖਾਈ ਦੇ ਰਹੀ ਸੀ।

 

ਖ਼ਬਰ ਸ਼ੇਅਰ ਕਰੋ

 

2021-01-26 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377