ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ \'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 28 ਜਨਵਰੀ- ਤਬਲੀਗ਼ੀ ਜਮਾਤ ਮਰਕਜ਼ ਮਾਮਲੇ 'ਚ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦਾ ਮੁੱਦਾ ਵੀ ਚੁੱਕਿਆ। ਇਸ ਕੇਸ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੇ ਇਸ ਮੁੱਦੇ 'ਤੇ ਅੱਖਾਂ ਕਿਉਂ ਬੰਦ ਕੀਤੀਆਂ ਹਨ, ਕੁਝ ਕਰ ਕਿਉਂ ਨਹੀਂ ਰਹੀ ਹੈ? ਸੁਪਰੀਮ ਕੋਰਟ ਨੇ ਤਬਲੀਗ਼ੀ ਜਮਾਤ ਦੀ ਮੀਡੀਆ ਰਿਪੋਰਟਾਂ ਵਿਰੁੱਧ ਜਮੀਅਤ ਉਲੇਮਾ ਏ ਹਿੰਦ ਅਤੇ ਪੀਸ ਪਾਰਟੀ ਸਣੇ ਹੋਰ ਲੋਕਾਂ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ 26 ਜਨਵਰੀ ਦੀ ਇਸ ਘਟਨਾ 'ਤੇ ਵੀ ਟਿੱਪਣੀ ਕੀਤੀ। ਅਦਾਲਤ ਨੇ ਕਿਹਾ ਕਿ 'ਕੁਝ ਖ਼ਬਰਾਂ 'ਤੇ ਕਾਬੂ ਪਾਉਣਾ ਉੱਨਾ ਹੀ ਜ਼ਰੂਰੀ ਹੈ, ਜਿੰਨਾ ਕਿ ਕੁਝ ਰੁਕਾਵਟ ਸਬੰਧੀ ਉਪਾਵਾਂ ਨੂੰ ਅਪਣਾਉਣਾ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਜਾਂਚ ਕਰਨਾ। ਮੈਂ ਨਹੀਂ ਜਾਣਦਾ ਕਿ ਤੁਹਾਡੀਆਂ ਇਸ 'ਤੇ ਅੱਖਾਂ ਬੰਦ ਕਿਉਂ ਹਨ।' ਚੀਫ਼ ਜਸਟਿਸ ਨੇ ਕਿਹਾ ਕਿ 'ਫੇਕ ਨਿਊਜ਼ ਦੀ ਵਜ੍ਹਾ ਕਾਰਨ ਹਿੰਸਾ ਹੋਵੇ, ਕਿਸੇ ਦੀ ਜਾਨ ਜਾਵੇ, ਇਹ ਨਹੀਂ ਹੋਣਾ ਚਾਹੀਦਾ ਹੈ। ਅਜਿਹੀ ਸਥਿਤੀ ਨਹੀਂ ਪੈਦਾ ਹੋਣੀ ਚਾਹੀਦੀ ਕਿਸੇ ਖ਼ਬਰ ਦੀ ਵਜ੍ਹਾ ਨਾਲ।' ਪਟੀਸ਼ਨਕਰਤਾ ਨੇ ਕਿਹਾ ਕਿ ਸਰਕਾਰ ਕੋਲ ਅਜਿਹੇ ਪ੍ਰੋਗਰਾਮਾਂ 'ਤੇ ਰੋਕ ਲਾਉਣ ਦੀ ਸ਼ਕਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਸੀ ਕਿ 'ਮੀਡੀਆ ਨੂੰ ਜਮਾਤ ਦੇ ਮੁੱਦੇ 'ਤੇ ਰਿਪੋਰਟਿੰਗ ਕਰਨ ਤੋਂ ਨਹੀਂ ਰੋਕ ਸਕਦੇ। ਇਹ ਪ੍ਰੈੱਸ ਦੀ ਸੁਤੰਤਰਤਾ ਦਾ ਮਾਮਲਾ ਹੈ। ਮਰਕਜ਼ ਦੇ ਬਾਰੇ 'ਚ ਵਧੇਰੇ ਰਿਪੋਰਟਾਂ ਗ਼ਲਤ ਨਹੀਂ ਸਨ।''

 

ਖ਼ਬਰ ਸ਼ੇਅਰ ਕਰੋ

 

2021-01-28 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377