ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਤਾਜ਼ਾ ਖ਼ਬਰਾਂ

ਲਖਨਊ, 23 ਫਰਵਰੀ- ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਕਾਂਗਰਸ ਪਾਰਟੀ ਵਲੋਂ ਲਗਾਤਾਰ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਪਾਲੀਖੇੜਾ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵਲੋਂ ਕਿਸਾਨਾਂ ਦੀ ਮਹਾਪੰਚਾਇਤ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਜੰਮ ਕੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਹੰਕਾਰੀ ਹੀ ਨਹੀਂ, ਕਾਇਰ ਵੀ ਹਨ। ਉਨ੍ਹਾਂ ਕਿਹਾ ਕਿ ਮਥੁਰਾ ਦੀ ਇਹ ਧਰਤੀ ਹੰਕਾਰ ਨੂੰ ਤੋੜਦੀ ਹੈ। ਇੱਥੇ ਸ਼੍ਰੀ ਕਿਸ਼ਨ ਜੀ ਨੇ ਇੰਦਰ ਭਗਵਾਨ ਦੇ ਹੰਕਾਰ ਨੂੰ ਤੋੜਨ ਲਈ ਗੋਵਰਧਨ ਪਰਬਤ ਲੈ ਕੇ ਆਏ ਸਨ। ਪ੍ਰਿਯੰਕਾ ਨੇ ਕਿਹਾ ਕਿ 90 ਦਿਨਾਂ ਤੋਂ ਕਿਸਾਨ ਆਪਣੇ ਅਧਿਕਾਰਾਂ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਪਰ ਉਨ੍ਹਾਂ ਦੀ ਸੁਣਵਾਈ ਨਾ ਕੀਤੀ। ਪ੍ਰਧਾਨ ਮੰਤਰੀ ਜੀ ਦੁਨੀਆ ਦੇ ਹਰ ਕੋਨੇ ਤੱਕ ਘੁੰਮ ਆਏ ਪਰ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਨਹੀਂ ਪਹੁੰਚ ਸਕੇ। ਪ੍ਰਿਯੰਕਾ ਨੇ ਅੱਗੇ ਕਿਹਾ, ''ਦਿਨਕਰ ਨੇ ਕਿਹਾ ਸੀ ਕਿ ਜਦੋਂ ਨਾਸ਼ ਮਨੁੱਖ 'ਤੇ ਛਾ ਜਾਂਦਾ ਹੈ ਤਾਂ ਪਹਿਲਾਂ ਸੂਝ ਮਰ ਜਾਂਦੀ ਹੈ।'' ਪ੍ਰਮਾਤਮਾ ਇਨ੍ਹਾਂ ਦਾ ਹੰਕਾਰ ਤੋੜੇਗਾ। ਉਨ੍ਹਾਂ ਕਿਹਾ ਕਿ ਇੱਥੇ ਆਲੂ ਕਿਸਾਨਾਂ ਦਾ ਬੁਰਾ ਹਾਲ ਸੀ। ਪਿਛਲੇ ਸਾਲ ਗੰਨੇ ਦਾ ਭੁਗਤਾਨ 15000 ਕਰੋੜ ਰੁਪਏ ਹੈ ਪਰ ਪ੍ਰਧਾਨ ਮੰਤਰੀ ਨੇ ਆਪਣੇ ਲਈ 16000 ਕਰੋੜ ਰੁਪਏ ਦੇ ਦੋ ਜਹਾਜ਼ ਖ਼ਰੀਦੇ। ਮਥੁਰਾ ਵਾਲਿਆਂ ਨੂੰ ਪ੍ਰਿਯੰਕਾ ਨੇ ਕਿਹਾ ਕਿ ਤੁਸੀਂ ਆਪਣੇ ਗੋਵਰਧਨ ਪਰਬਤ ਨੂੰ ਸੰਭਾਲ ਕੇ ਰੱਖ ਲਓ ਕਿਤੇ ਸਰਕਾਰ ਇਸ ਨੂੰ ਵੀ ਨਾ ਵੇਚ ਦੇਵੇ। 'ਇਨ੍ਹਾਂ' ਦੇ ਮਿੱਤਰਾਂ ਦੇ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਹੋਇਆ ਪਰ ਕਿਸਾਨਾਂ ਦਾ ਇਕ ਰੁਪਿਆ ਮੁਆਫ਼ ਨਹੀਂ ਹੋਇਆ। ਤੁਹਾਡੀ ਸੁਣਵਾਈ ਨਹੀਂ ਹੋ ਰਹੀ। ਤੁਹਾਡਾ ਮਜ਼ਾਕ ਉਡਾਇਆ ਜਾ ਰਿਹਾ ਹੈ। ਪ੍ਰਿਯੰਕਾ ਨੇ ਕਿਹਾ ਕਿ ਡੀਜ਼ਲ-ਪੈਟਰੋਲ 'ਤੇ ਟੈਕਸ ਲਾਇਆ ਜਾ ਰਿਹਾ ਹੈ। ਕਿਸਾਨਾਂ ਦਾ ਦੁੱਖ-ਦਰਜ ਵੰਡਣ ਦੀ ਬਜਾਏ ਉਨ੍ਹਾਂ ਦੀ ਭਰੀ ਸੰਸਦ 'ਚ ਬੇਇੱਜ਼ਤੀ ਕੀਤੀ ਗਈ। ਕਿਸਾਨਾਂ ਨੂੰ 'ਅੰਦੋਲਨਜੀਵੀ' ਕਿਹਾ ਗਿਆ।

 

ਖ਼ਬਰ ਸ਼ੇਅਰ ਕਰੋ

 

2021-02-23 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377