ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਤਾਜ਼ਾ ਖ਼ਬਰਾਂ

ਪਠਾਨਕੋਟ, 23 ਫਰਵਰੀ (ਸੰਧੂ)- ਰੋਜ਼ਾਨਾ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆ ਕੀਮਤਾਂ ਅਤੇ ਲਗਾਤਾਰ ਵਧ ਰਹੀ ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਪਠਾਨਕੋਟ ਦੀ ਇਕਾਈ ਵਲੋਂ ਸਥਾਨਕ ਭਗਵਾਨ ਬਾਲਮੀਕੀ ਚੌਕ ਵਿਖੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਸ਼ੀਲ ਗੁਪਤਾ ਦੀ ਪ੍ਰਧਾਨਗੀ ਹੇਠ ਹੈ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ 'ਚ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ, ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ, ਪਠਾਨਕੋਟ ਵਿਧਾਨ ਸਭਾ ਦੇ ਸਾਬਕਾ ਪ੍ਰਧਾਨ ਸੌਰਭ ਬਹਿਲ, ਠੇਕੇਦਾਰ ਅਮਰਜੀਤ ਸਿੰਘ, ਚੌਧਰੀ ਰਮੇਸ਼ ਟੋਲਾ ਆਦਿ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੇ ਲੋਕ ਮਹਿੰਗਾਈ ਦੀ ਮਾਰ ਹੇਠ ਦੱਬ ਚੁੱਕੇ ਹਨ ਅਤੇ ਮਹਿੰਗਾਈ ਕੇਂਦਰ ਸਰਕਾਰ ਦੇ ਕਾਬੂ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੰਗੇ ਦਿਨਾਂ ਦਾ ਵਾਅਦਾ ਕਰ ਕੇ ਲੋਕਾਂ ਤੋਂ ਵੋਟਾਂ ਮੰਗੀਆਂ ਸਨ ਪਰ ਚੰਗੇ ਦਿਨ ਦੇਸ਼ ਦੇ ਲੋਕਾਂ ਨੂੰ ਨਸੀਬ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਕਾਰ ਦੀ ਤਰ੍ਹਾਂ ਆਪਣੇ ਟੈਕਸ 'ਚ ਕਟੌਤੀ ਕਰ ਕੇ ਸੂਬੇ ਦੇ ਲੋਕਾਂ ਨੂੰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਰਾਹਤ ਦੇਵੇ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨੂੰ ਵੀ ਵੱਖ-ਵੱਖ ਤਰ੍ਹਾਂ ਬਦਨਾਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਕਿਸਾਨ-ਮਜ਼ਦੂਰਾਂ ਦੇ ਹੱਕ 'ਚ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ 'ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚਣਗੇ। ਇਸ ਮੌਕੇ ਦਿਲਬਾਗ ਸਿੰਘ ਰਾਮਗੜ੍ਹੀਆ, ਪੁਨੀਤ ਓਹਰੀ, ਦਿਨੇਸ਼ ਕੁਮਾਰ, ਮਾਨਿਕ ਗੁਪਤਾ, ਪਰਵੀਨ ਕੁਮਾਰ, ਧਨਵੰਤ ਸਿੰਘ ਬਾਜਵਾ, ਵਿਜੈ ਬਿੱਟਾ, ਪ੍ਰਵੀਨ ਕਮਲਜੀਤ ਕੌਰ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-02-23 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379