ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਤਾਜ਼ਾ ਖ਼ਬਰਾਂ

ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ 'ਚ ਰੱਖਦਿਆਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਧਾਰਾ 144 ਅਤੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅੱਜ ਮਿਤੀ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਦੋਂ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਕੋਵਿਡ-19 ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਐਪੀਡੈਮਿਕ ਡਿਸੀਜ਼ਿਜ਼ ਐਕਟ 1897 ਪਹਿਲਾਂ ਹੀ ਇਨਵੋਕ ਕੀਤਾ ਜਾ ਚੁੱਕਾ ਹੈ।

 

ਖ਼ਬਰ ਸ਼ੇਅਰ ਕਰੋ

 

2021-03-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379