ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਹਰਸਾ ਛੀਨਾ, 7 ਮਾਰਚ (ਕੜਿਆਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਵਿਖੇ 3 ਅਧਿਆਪਕਾਂ ਅਤੇ 6 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦੇ ਇਕ ਅਧਿਆਪਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਵਲੋਂ ਸਕੂਲ 'ਚ ਪੜ੍ਹਦੇ 50 ਵਿਦਿਆਰਥੀਆਂ ਅਤੇ 11 ਅਧਿਆਪਕਾਂ ਦੀ ਕੋਰੋਨਾ ਟੈਸਟ ਜਾਂਚ ਕੀਤੀ ਗਈ ਸੀ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਸਕੂਲ ਦੇ ਤਿੰਨ ਅਧਿਆਪਕਾਂ ਅਤੇ 6 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ 'ਤੇ ਵਿਭਾਗ ਵਲੋਂ ਸਕੂਲ ਨੂੰ ਦੋ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਬਾਕੀ ਬੱਚਿਆਂ ਦੀ ਸਿਹਤ ਜਾਂਚ ਲਈ ਲਿਖਿਆ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

2021-03-07 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379