ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਅੱਜ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਦੇ ਵਿਰੁੱਧ ਸਥਾਨਕ ਐਸ. ਡੀ. ਐਮ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰਾਂ ਵਿਰੁੱਧ ਸਖ਼ਤ ਨਾਅਰੇਬਾਜ਼ੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਰਕਾਰਾਂ 'ਤੇ ਵਰ੍ਹਦਿਆਂ ਹੋਇਆਂ ਕਿਹਾ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਨਾਲ ਹਰ ਵਿਅਕਤੀ ਦਾ ਜਿਊਣਾ ਦੁੱਭਰ ਹੋ ਗਿਆ ਅਤੇ ਗਰੀਬ ਵਰਗ ਦੇ ਚੁੱਲ੍ਹੇ ਬੰਦ ਹੋਣ ਦੇ ਕੰਢੇ ਹਨ ਪਰ ਸਰਕਾਰਾਂ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਬਿਜਾਏ ਆਏ ਦਿਨ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰ ਰਹੀਆ ਹਨ, ਜਿਸ ਕਰਕੇ ਪੰਜਾਬ ਵਾਸੀਆਂ ਦਾ ਕੇਂਦਰ ਅਤੇ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਅਕਾਲੀ ਦਲ ਦੇ ਸੰਯੁਕਤ ਸਕੱਤਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਅਕਾਲੀ ਆਗੂ ਸੁਖਦੇਵ ਸਿੰਘ ਮੱਤਾ ਅਤੇ ਡਾ. ਗੁਰਨੈਬ ਸਿੰਘ ਮੱਲ੍ਹਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਨੌਜਵਾਨ ਵਰਗ ਆਪਣੇ ਹੱਥਾਂ 'ਚ ਡਿਗਰੀਆਂ ਫੜੀ ਨੌਕਰੀਆਂ ਦੀ ਤਲਾਸ਼ ਵਿਚ ਹਨ, ਮੋਬਾਇਲ ਫੋਨ, ਬਜ਼ੁਰਗਾਂ ਦੀਆਂ ਪੈਨਸ਼ਨਾਂ 2500 ਰੁਪਏ, ਸ਼ਗਨ ਸਕੀਮ 51 ਹਜ਼ਾਰ ਰੁਪਏ, ਬੇਰੁਜ਼ਗਾਰਾਂ ਨੂੰ ਭੱਤਾ ਅਤੇ ਬਿਜਲੀ ਸਸਤੀ ਆਦਿ ਸਹੂਲਤਾਂ ਨਾ ਮਿਲਣ ਕਰਕੇ ਪੰਜਾਬ ਦੇ ਲੋਕਾਂ ਦਾ ਮੋਹ ਕਾਂਗਰਸ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਸਰਕਾਰ ਨੂੰ ਜਵਾਬ ਦੇਣ ਲਈ ਸਮੇਂ ਦੀ ਉਡੀਕ ਵਿਚ ਹਨ। ਇਸ ਮੌਕੇ ਜਥੇਦਾਰ ਨਾਜ਼ਰ ਸਿੰਘ ਸਰਾਵਾਂ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਖੇਤੀਬਾੜੀ ਵਿਕਾਸ ਬੈਂਕ ਜੈਤੋ ਦੇ ਚੇਅਰਮੈਨ ਪਰਗਟ ਸਿੰਘ ਡੋਡ, ਵਾਇਸ ਚੇਅਰਮੈਨ ਜਗਰੂਪ ਸਿੰਘ ਬਰਾੜ, ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਬਲਵੰਤ ਸਿੰਘ ਕਰੀਰਵਾਲੀ, ਅਮਨਦੀਪ ਸਿੰਘ ਗੁਰੂ ਕੀ ਢਾਬ, ਲਖਵਿੰਦਰ ਸਿੰਘ ਲੱਖਾ, ਪਾਲੀ ਸਿੰਘ ਬਾਦਲ, ਜਥੇਦਾਰ ਬੂਟਾ ਸਿੰਘ ਸਰਾਵਾਂ, ਅਮਰਜੀਤ ਸਿੰਘ ਸਰਾਂ, ਸਾਬਕਾ ਕੌਂਸਲਰ ਭੋਲੀ ਮਹੰਤ, ਕੌਂਸਲਰ ਨਰਿੰਦਰ ਸਿੰਘ ਰਾਮੇਆਣਾ, ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਆਦਿ ਮੌਜੂਦ ਸਨ।

 

ਖ਼ਬਰ ਸ਼ੇਅਰ ਕਰੋ

 

2021-03-08 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379