ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਬਾਘਾ ਪੁਰਾਣਾ, 8 ਮਾਰਚ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ, ਵਧ ਰਹੀ ਮਹਿੰਗਾਈ ਅਤੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਧਰਨੇ ਲਗਾਉਣ ਦੀ ਲੜੀ ਤਹਿਤ ਸਥਾਨਕ ਐਸ. ਡੀ. ਐਮ. ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀਆਂ ਨੇ ਧਰਨਾ ਲਗਾਇਆ। ਇਸ ਧਰਨੇ 'ਚ ਸੱਤਾ ਧਿਰ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ 'ਮੰਗਦਾ ਹੈ ਪੰਜਾਬ ਹਿਸਾਬ ਕੈਪਟਨ ਤੋਂ' ਸਹੁੰ ਖਾ ਕੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਾ ਕਰਨ ਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਆਪਣੇ ਰਾਜ 'ਚ ਲੋਕਾਂ ਨੂੰ ਅਜਿਹੇ ਮਾੜੇ ਦਿਨ ਦਿਖਾਏ ਜਿਹੜੇ ਕਦੇ ਲੋਕਾਂ ਨੇ ਸੁਪਨੇ 'ਚ ਵੀ ਨਹੀਂ ਦੇਖੇ ਹੋਣੇ, ਭੂ ਅਤੇ ਰੇਤ ਮਾਫ਼ੀਆ ਸਿਖ਼ਰਾਂ ਛੂਹ ਚੁੱਕਾ ਹੈ, ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਕੀਤਾ ਵਾਅਦਾ ਜੁਮਲਾ ਸਾਬਤ ਹੋਇਆ, ਸ਼ਗਨ ਸਕੀਮ ਦੀ ਰਾਸ਼ੀ ਵਧਾਉਣਾ ਅਤੇ ਬੁਢਾਪਾ ਪੈਨਸ਼ਨ ਦੁੱਗਣੀ ਕਰਨਾ ਸਿਰਫ਼ ਲਾਰੇ ਹੀ ਸਾਬਤ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਖੇਤੀ ਸਬੰਧੀ ਲਿਆਂਦੇ ਨਵੇਂ ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਕਿਉਂਕਿ ਇਹ ਕਾਨੂੰਨ ਕਿਸਾਨ ਮਾਰੂ ਹਨ। ਇਸ ਦੌਰਾਨ ਧਰਨੇ ਉਪਰੰਤ ਅਕਾਲੀਆਂ ਦੇ ਵਫ਼ਦ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਐਸ. ਡੀ. ਐਮ. ਰਾਜਪਾਲ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਜਥੇਦਾਰ ਜਗਤਾਰ ਸਿੰਘ ਰਾਜੇਆਣਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਜਥੇਦਾਰ ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ, (ਬਲਤੇਜ ਸਿੰਘ ਲੰਗੇਆਣਾ, ਗੁਰਜੰਟ ਸਿੰਘ ਭੁੱਟੋਂ ਰੋਡੇ, ਗੁਰਜੀਤ ਸਿੰਘ ਕੋਟਲਾ, ਬਚਿੱਤਰ ਕਾਲੇਕੇ, ਜਰਨੈਲ ਸਿੰਘ ਲੰਗੇਆਣਾ, ਜ਼ੈਲਦਾਰ ਬਲਵਿੰਦਰ ਵਾਂਦਰ, ਸਾਰੇ ਸਰਕਲ ਪ੍ਰਧਾਨ), ਅਰਵਿੰਦਰ ਪੱਪੀ ਸੰਗਤਪੁਰਾ, ਪ੍ਰਧਾਨ ਜਗਸੀਰ ਸਿੰਘ ਲੰਗੇਆਣਾ, ਰਾਜਵੰਤ ਸਿੰਘ ਮਾਹਲਾ, ਤਰਲੋਚਨ ਕਾਲੇਕੇ ਹਲਕਾ ਯੂਥ ਪ੍ਰਧਾਨ,ਸਾਬਕਾ ਸਰਪੰਚ ਜਗਦੇਵ ਸਿੰਘ ਨਿਗਾਹਾ, ਪ੍ਰਧਾਨ ਆਤਮਾ ਸਿੰਘ ਬਰਾੜ ਤੋਂ ਇਲਾਵਾ ਵੱਡੇ ਪੱਧਰ ਤੇ ਅਕਾਲੀ ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

 

ਖ਼ਬਰ ਸ਼ੇਅਰ ਕਰੋ

 

2021-03-08 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379