ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 8 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਫ਼ੈਸਲੇ ਅਨੁਸਾਰ ਡੀ. ਸੀ. ਅੰਮ੍ਰਿਤਸਰ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਤਰਨਦੀਪ ਸਿੰਘ, ਅਮਰਜੀਤ ਸਿੰਘ ਲਹੌਰੀਆ, ਸੁਰਿੰਦਰ ਕੁਮਾਰ, ਰਾਮ ਮੂਰਤੀ, ਕਸ਼ਮੀਰ ਸਿੰਘ ਨੇ ਸਭ ਤੋਂ ਪਹਿਲਾਂ ਮਹਿਲਾ ਦਿਵਸ ਦੇ ਦਿਨ 'ਤੇ ਔਰਤਾਂ-ਭੈਣਾਂ ਨੂੰ ਇਸ ਸ਼ੁੱਭ ਦਿਨ ਲਈ ਵਧਾਈ ਦਿੱਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ। ਵੱਖ ਵੱਖ ਬੁਲਾਰਿਆਂ ਗੁਰਚਰਨ ਸਿੰਘ ਸੰਧੂ, ਬਲਦੇਵ ਰਾਜ, ਬਲਰਾਜ ਸਿੰਘ ਭੰਗੂ ਸੂਬਾ ਡਿਪਟੀ ਜਨਰਲ ਸਕੱਤਰ ਸਤਿਆ ਪਾਲ ਗੁਪਤਾ, ਗੁਰਦੀਪ ਸਿੰਘ ਬਾਜਵਾ, ਜੋਗਿੰਦਰ ਸਿੰਘ, ਦਰਸ਼ਨ ਸਿੰਘ ਛੀਨਾ, ਸੁਖਦੇਵ ਸਿੰਘ ਪੰਨੂੰ, ਜਗਦੀਸ਼ ਠਾਕਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਰਕਾਰ ਬਣਨ 'ਤੇ ਪੇ ਕਮਿਸ਼ਨ ਦੀ ਰਿਪੋਰਟ, ਡੀ. ਏ. ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨ, ਜ਼ਿਲ੍ਹਾ ਪ੍ਰੀਸ਼ਦ ਦੇ ਸੇਵਾ ਮੁਕਤ ਪੈਨਸ਼ਨਰਾਂ ਦੀ ਰੋਕੀ ਪੈਨਸ਼ਨ ਜਲਦੀ ਦਿੱਤੀ ਜਾਵੇ ਪਰ ਸਰਕਾਰ ਨੇ 4 ਸਾਲ ਬੀਤ ਜਾਣ 'ਤੇ ਇਕ ਵੀ ਮੰਗ ਪੂਰੀ ਨਹੀਂ ਕੀਤੀ। ਅੱਜ ਵਿੱਤ ਮੰਤਰੀ ਨੇ ਜੋ ਬਜਟ ਪੇਸ਼ ਕੀਤਾ, ਉਹ ਮੁਲਾਜ਼ਮ ਤੇ ਪੈਨਸ਼ਨਰਜ਼ ਮਾਰੂ ਹੈ ਅਤੇ ਬੜੀ ਬੇਸ਼ਰਮੀ ਨਾਲ ਕਿਹਾ ਕਿ ਪੇ ਕਮਿਸ਼ਨ 1 ਜੁਲਾਈ 21 ਤੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਚ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਦੇ ਪੁਤਲੇ ਫੂਕੇ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ। ਰੈਲੀ 'ਚ ਜਸਵੰਤ ਸਿੰਘ ਸੇਖੋਂ, ਸੁਰਜੀਤ ਗੁਰਾਇਆ, ਮੰਗਲ ਟਾਂਡਾ, ਅਜੈ ਕੁਮਾਰ, ਕਰਮਜੀਤ ਕੇ. ਪੀ., ਨਰਿੰਦਰ ਸਿੰਘ, ਜਤਿੰਦਰ ਸਿੰਘ, ਸਰਬਜੀਤ ਤਰਸਿੱਕਾ, ਭਵਾਨੀ ਫੇਰ ਤਰਲੋਕ ਸਿੰਘ, ਬਿਕਰਮ ਜੀਤ ਸਿੰਘ, ਅਮਰਜੀਤ ਸਿੰਘ, ਸਤਨਾਮ ਜੱਸੜ, ਮਨਜਿੰਦਰ ਸੰਧੂ, ਸ਼ਿਵ ਨਰਾਇਣ, ਵਿਜੇ ਕੁਮਾਰ,ਅੰਗਰੇਜ਼ ਸਿੰਘ, ਪ੍ਰੇਮ ਚੰਦ, ਬਲਦੇਵ ਸਿੰਘ ਭੋਮਾ ਕੁਲਵਿੰਦਰ ਸਿੰਘ ਪ੍ਰਧਾਨ, ਸਵਿੰਦਰ ਭੱਟੀ, ਜਤਿਨ ਸ਼ਰਮਾ, ਮਨਿੰਦਰ ਜੀਤ ਸਿੰਘ ਤੋਲਾ, ਨੰਗਲ ਕੇਵਲ ਸਿੰਘ, ਮੋਹਨ ਲਾਲ, ਕੰਵਲਜੀਤ ਕੌਰ, ਸੁਰਿੰਦਰ ਕੌਰ ਸਰਬਜੀਤ ਕੌਰ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2021-03-08 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379