ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਅਮਲਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਨਾਲ ਹੀ ਮੰਤਰੀ ਮੰਡਲ ਨੇ ਮੋਹਾਲੀ ਦੇ ਆਈ.ਟੀ. ਸਿਟੀ ਵਿਚ ਪ੍ਰਾਈਵੇਟ ਸਵੈ-ਵਿੱਤ 'ਪਲਾਕਸ਼ਾ ਯੂਨੀਵਰਸਿਟੀ' ਦੀ ਸਥਾਪਨਾ ਲਈ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਆਰਡੀਨੈਂਸ -2021 ਨੂੰ ਦੁਬਾਰਾ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨੈਸ਼ਨਲ ਕਾਲਜ ਫ਼ਾਰ ਵੁਮੈਨ, ਮਾਛੀਵਾੜਾ ਨੂੰ ਸੰਭਾਲਣ ਨੂੰ ਲੈ ਕੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਇਸ ਨਾਲ ਹੀ ਮੰਤਰੀ ਮੰਡਲ ਨੇ ਸੈਰ ਸਪਾਟਾ/ਸਭਿਆਚਾਰ ਅਤੇ ਖ਼ੁਰਾਕ/ਸਿਵਲ ਸਪਲਾਈ ਵਿਭਾਗਾਂ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 18 ਨਵੇਂ ਸਰਕਾਰੀ ਕਾਲਜਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵਲੋਂ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੋਕਸੋ ਅਤੇ ਬਲਾਤਕਾਰ ਦੇ ਮਾਮਲਿਆਂ ਲਈ 117 ਅਸਾਮੀਆਂ ਦੇ ਨਾਲ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਮਨਜ਼ੂਰੀ ਵੀ ਸਰਕਾਰ ਵਲੋਂ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

2021-09-17 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380