JALANDHAR WEATHER

ਚੋਣ ਬਾਂਡ ਨਾਲ ਸੰਬੰਧਿਤ ਸਾਰੀ ਜਾਣਕਾਰੀ ਹੋਵੇ ਜਨਤਕ- ਸੁਪਰੀਮ ਕੋਰਟ

ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਹੁਕਮ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਚੋਣ ਬਾਂਡ ਸੰਬੰਧੀ ਸਾਰੀ ਜਾਣਕਾਰੀ ਵੈਬਸਾਈਟ ’ਤੇ ਅਪਲੋਡ ਕਰਨੀ ਹੋਵੇਗੀ। ਸੁਪਰੀਮ ਕੋਰਟ ਨੇ ਅਧੂਰੀ ਜਾਣਕਾਰੀ ਦੇਣ ਲਈ ਭਾਰਟੀ ਸਟੇਟ ਬੈਂਕ ਨੂੰ ਵੀ ਝਾੜ ਲਗਾਈ ਹੈ, ਕਿਉਂਕਿ ਹੁਕਮ ਹੋਣ ਦੇ ਬਾਵਜੂਦ ਵੀ ਬੈਂਕ ਵਲੋਂ ਯੂਨੀਕ ਆਈ. ਡੀ. ਨੰਬਰ ਜਨਤਕ ਨਹੀਂ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੁਝ ਵੀ ਲੁਕਾਇਆ ਜਾ ਜਾਵੇ ਅਤੇ ਸਭ ਕੁਝ ਜਨਤਕ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 21 ਮਾਰਚ ਸ਼ਾਮ 5 ਵਜੇ ਤੱਕ ਸਾਰੀ ਜਾਣਕਾਰੀ ਦੇਣ ਦੇ ਨਾਲ ਨਾਲ ਬੈਂਕ ਨੂੰ ਹਲਫਨਾਮਾ ਜਾਰੀ ਕਰਨ ਦਾ ਵੀ ਹੁਕਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ