JALANDHAR WEATHER

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵਧਾਈ ਦੇਣ ਪਹੁੰਚੇ ਅੰਮ੍ਰਿਤਾ ਵੜਿੰਗ

ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵਲੋਂ ਪੁੱਤਰ ਨੂੰ ਜਨਮ ਦੇਣ ਦੀ ਵਧਾਈ ਦੇਣ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਬਠਿੰਡਾ ਹਸਪਤਾਲ ਪਹੁੰਚ ਕੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਮਾਤਾ ਚਰਨ ਕੌਰ ਨੂੰ ਵਧਾਈ ਦੇਣ ਉਪਰੰਤ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਇਸ ਮੌਕੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਅੱਜ ਦੇਸ਼ ਦੁਨੀਆਂ ਦੇ ਲੋਕ ਆਪਣੇ ਘਰ ਪੁੱਤਰ ਦਾ ਜਨਮ ਹੋਣ ਵਾਂਗ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਹੋਣ ਦੀ ਖੁਸ਼ੀ ਮਨਾ ਰਹੇ ਹਨ। ਇਸ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕਾ ਜਸਵਿੰਦਰ ਬਰਾੜ, ਗਾਇਕ ਬਲਕਾਰ ਅਣਖੀਲ, ਗੁਲਾਬ ਸਿੱਧੂ ਤੇ ਗੀਤਕਾਰ ਗਿੱਲ ਰੌਂਤਾ ਨੇ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ