JALANDHAR WEATHER

ਬਠਿੰਡਾ ਲੋਕ ਸਭਾ ਹਲਕੇ ਤੋਂ 'ਪੰਜਾਬ ਬਚਾਓ ਯਾਤਰਾ' ਦਾ ਆਗਾਜ਼

ਮਹਿਮਾ ਸਰਜਾ, 18 ਮਾਰਚ (ਬਲਦੇਵ ਸੰਧੂ)-ਲੋਕ ਸਭਾ ਹਲਕਾ ਬਠਿੰਡਾ ਦੇ ਵੱਡੇ ਪਿੰਡ ਮਹਿਮਾ ਸਰਜਾ ਤੋਂ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ ਦੇ ਵਰਕਰਾਂ ਨੇ ਫੁੱਲ ਸੁੱਟ ਕੇ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਇਤਿਹਾਸਕ ਗੁਰਦੁਆਰਾ ਸ੍ਰੀ ਲੱਖੀ ਜੰਗਲ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਸ੍ਰੀ ਸੱਚਖੰਡ ਸਾਹਿਬ ਵਿਖੇ ਮੱਥਾ ਟੇਕਿਆ।

ਮਹਿਮਾ ਸਰਜਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਹਲਕਾ ਭੁੱਚੋ ਤੋਂ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿਚ ਮੇਰੇ ਨਾਨਕਿਆਂ ਦਾ ਪਿੰਡ ਹੈ ਤੇ ਤੁਹਾਡੇ ਨਾਲ ਬਹੁਤ ਪੁਰਾਣੇ ਸਬੰਧ ਹਨ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਹਾਲਾਤ ਵੇਖ ਰਹੇ ਹੋ, ਪੰਜਾਬ ਨੂੰ ਝਾੜੂ ਤੇ ਕਾਂਗਰਸ ਨੇ ਬਰਬਾਦ ਕੀਤਾ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਜ਼ਿਲ੍ਹਿਆਂ ਵਿਚ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਆਓ ਪੰਜਾਬੀਓ ਪੰਜਾਬ ਬਚਾਈਏ, ਪੰਜਾਬ ਤਾਂ ਬਚੂਗਾ ਜੇ ਪੰਜਾਬ ਵਿਚ ਖੇਤਰੀ ਪਾਰਟੀ ਨੂੰ ਵਾਪਿਸ ਲੈ ਕੇ ਆਵਾਂਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ