JALANDHAR WEATHER

ਢਿੱਗਾਂ ਡਿੱਗਣ ਕਾਰਨ ਸੋਲਨ ਨੇੜੇ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜਮਾਰਗ 5 ਘੰਟਿਆਂ ਲਈ ਬੰਦ

ਸ਼ਿਮਲਾ, 18 ਮਾਰਚ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਅੱਜ ਢਿੱਗਾਂ ਡਿੱਗਣ ਕਾਰਨ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜਮਾਰਗ ’ਤੇ ਸ਼ਾਮਲੇਚ ਪਿੰਡ ਨੇੜੇ ਆਵਾਜਾਈ ਠੱਪ ਹੋ ਗਈ। ਉਨ੍ਹਾਂ ਦੱਸਿਆ ਕਿ ਸੋਲਨ ਬਾਈਪਾਸ ਨੇੜੇ ਸਵੇਰੇ 7.30 ਵਜੇ ਵਾਪਰੀ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੜਕ ਦੇ ਦੋਵੇਂ ਪਾਸੇ ਵਾਹਨ ਫਸੇ ਹੋਏ ਦੇਖੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਨੇ ਖੁਦਾਈ ਕਰਨ ਵਾਲੇ ਕਾਰੀਗਰਾਂ ਨੂੰ ਤਾਇਨਾਤ ਕਰ ਦਿੱਤਾ ਅਤੇ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਸਾਫ਼ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਹਾਲ ਹੀ ਦੇ ਦਿਨਾਂ ਵਿਚ ਬਰਫ਼ਬਾਰੀ ਅਤੇ ਮੀਂਹ ਕਾਰਨ ਪੰਜ ਰਾਸ਼ਟਰੀ ਰਾਜਮਾਰਗਾਂ ਸਮੇਤ ਕੁੱਲ 259 ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ