JALANDHAR WEATHER

ਬਠਿੰਡਾ ਪਹੁੰਚਣ 'ਤੇ ਪੰਜਾਬ ਬਚਾਓ ਯਾਤਰਾ ਦਾ ਭਰਵਾਂ ਸਵਾਗਤ

ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)-ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਠਿੰਡਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਸਥਾਨਕ ਬੀਬੀ ਵਾਲਾ ਚੌਕ ਤੋਂ ਬਠਿੰਡਾ ਵਿਚ ਦਾਖਲ ਹੋਈ ਯਾਤਰਾ ਦਾ ਨੌਜਵਾਨਾਂ ਦੇ ਵੱਡੇ ਕਾਫਲੇ ਵਲੋਂ ਜ਼ੋਰਦਾਰ ਨਾਅਰੇ ਮਾਰਦੇ ਹੋਏ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਨੇ ਵੱਖ-ਵੱਖ ਥਾਵਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ