JALANDHAR WEATHER

ਜਲ ਬੋਰਡ ਮਾਮਲਾ: ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨਾਂ ਦੇ ਬਾਵਜੂਦ ਪੇਸ਼ ਨਹੀਂ ਹੋਏ ਅਤੇ ਆਮ ਆਦਮੀ ਪਾਰਟੀ ਨੇ ਇਸ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ‘ਆਪ’ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਅਤੇ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਈ.ਡੀ. ਦੀ ਵਰਤੋਂ ਕਰਕੇ ਲੋਕ ਸਭਾ ਚੋਣਾਂ ਲੜਨਾ ਚਾਹੁੰਦੀ ਹੈ। ਦੱਸ ਦੇਈਏ ਕਿ ਦਿੱਲੀ ਜਲ ਬੋਰਡ ਵਿਚ ਕਥਿਤ ਬੇਨਿਯਮੀਆਂ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਵਿਚ ਦਿੱਲੀ ਦੇ ਮੁੱਖ ਮੰਤਰੀ ਨੂੰ ਈ.ਡੀ. ਨੇ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ