JALANDHAR WEATHER

ਮੁੱਖ ਮੰਤਰੀ ਨੇ ਰੰਗਲੇ ਪੰਜਾਬ ਨੂੰ ਲਹੂ ਭਿੱਜਿਆ ਪੰਜਾਬ ਬਣਾਇਆ - ਮੋਹਿਤ ਮਹਿੰਦਰਾ

ਲੌਂਗੋਵਾਲ, 18 ਮਾਰਚ (ਵਿਨੋਦ, ਖੰਨਾ)- ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੌਂਗੋਵਾਲ ਵਿਖੇ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਜੈ ਛਿਕਾਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਉਚੇਚੀ ਸ਼ਮੂਲੀਅਤ ਕੀਤੀ। ਇਸ ਦੌਰਾਨ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਬਦਲਾਅ ਵਾਲੀ ਆਪ ਸਰਕਾਰ ਨੇ 2 ਸਾਲਾਂ ਦੇ ਅਰਸੇ ਵਿਚ ਹੀ ਪੰਜਾਬ ਨੂੰ ਰੰਗਲੇ ਪੰਜਾਬ ਦੀ ਥਾਂ ਲਹੂ ਨਾਲ ਭਿੱਜਿਆ ਪੰਜਾਬ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਖ਼ਿਲਾਫ਼ ਗੋਲੀਆਂ ਚਲਾਉਣ ਵਾਲੀ ਹਰਿਆਣਾ ਸਰਕਾਰ ਵਿਰੁੱਧ ਜੇਕਰ ਪੰਜਾਬ ਸਰਕਾਰ ਪਰਚਾ ਦਰਜ ਕਰਦੀ ਤਾਂ ਨੌਜਵਾਨ ਸ਼ੁਭਕਰਨ ਦੀ ਮੌਤ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਖ਼ੁਸ਼ਹਾਲ ਬਣਾਉਣ ਲਈ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਆਗੂ ਤੇ ਹੋਰ ਵਰਕਰ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ