JALANDHAR WEATHER

ਮਲੇਰਕੋਟਲਾ ਵਿਚ ਸਮੁੱਚੇ ਅਕਾਲੀਆਂ ਵਲੋਂ ਇਕਜੁੱਟਤਾ ਦਾ ਐਲਾਨ

ਮਲੇਰਕੋਟਲਾ, 18 ਮਾਰਚ (ਮੁਹੰਮਦ ਹਨੀਫ਼ ਥਿੰਦ)-ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਜ਼ਿ਼ਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੇ ਮਲੇਰਕੋਟਲਾ ਕਲੱਬ ਵਿਖੇ ਇਕਜੁੱਟਤਾ ਦਾ ਐਲਾਨ ਕਰਦਿਆਂ ਤਕੜੇ ਹੋ ਕੇ ਲੋਕ ਸਭਾ ਚੋਣਾਂ ਲੜਨ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਦਾ ਅਹਿਦ ਲਿਆ। ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਅਤੇ ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਝ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਸ. ਇਕਬਾਲ ਸਿੰਘ ਝੂੰਦਾਂ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਹਲਕਾ ਮਲੇਰਕੋਟਲਾ ਦੀ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਆਪਣੇ-ਆਪਣੇ ਭਾਸ਼ਣਾਂ ਵਿਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਪੂਰੀ ਤਾਕਤ ਨਾਲ ਲੋਕ ਸਭਾ ਚੋਣਾਂ ਲੜੀਆਂ ਜਾਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ