JALANDHAR WEATHER

ਜਸਵਿੰਦਰ ਸਿੰਘ ਭਿੰਦਾ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਚਾਹੁੰਦੇ ਹਨ ਤੇ 2024 ਦੀਆਂ ਪਾਰਲੀਮੈਂਟ ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ ਲਈ ਤਿਆਰ ਬੈਠੇ ਹਨ। ਇਹ ਵਿਚਾਰ ਪ੍ਰਗਟ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਥਾਨਕ ਜਸਵਿੰਦਰ ਸਿੰਘ ਭਿੰਦਾ ਪੁੱਤਰ ਸਵ. ਐਮ.ਸੀ. ਜੀਤ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਮੌਕੇ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਅਗਵਾਈ ਵਾਲੀ 'ਆਪ' ਸਰਕਾਰ ਲੋਕਾਂ ਦੇ ਨੱਕੋਂ ਪੂਰੀ ਤਰ੍ਹਾਂ ਲੱਥ ਗਈ ਹੈ ਕਿਉਂਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦਿਆ ਨੂੰ ਦੋ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ। ਇਸ ਮੌਕੇ ਸੂਬਾ ਸਿੰਘ ਬਾਦਲ ਨੇ ਜਸਵਿੰਦਰ ਸਿੰਘ ਭਿੰਦਾ ਪੁੱਤਰ ਸਵ. ਐਮ.ਸੀ. ਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਕਾਲੂ ਪੁੱਤਰ ਟਿੱਕਾ ਸਿੰਘ, ਸੁਰਿੰਦਰ ਸਿੰਘ ਪੁੱਤਰ ਗੋਰਾ ਸਿੰਘ, ਸੁਰਜੀਤ ਸਿੰਘ ਪੁੱਤਰ ਆਤਮਾ ਸਿੰਘ, ਕੁਲਵਿੰਦਰ ਕੌਰ ਪੁੱਤਰੀ ਪੱਪੂ ਸਿੰਘ, ਮਨਪ੍ਰੀਤ ਕੌਰ, ਸੰਦੀਪ ਸਿੰਘ, ਬੂਟਾ ਸਿੰਘ, ਤਾਰ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਗੁਰਾਂ ਸਿੰਘ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਕਰਵਾਇਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ