JALANDHAR WEATHER

ਛੱਤੀਸਗੜ੍ਹ: ਪੁਲਿਸ ਨਾਲ ਮੁਕਾਬਲੇ ਵਿਚ ਦੋ ਨਕਸਲੀ ਢੇਰ

ਦਾਂਤੇਵਾੜਾ, 19 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਕਿਰੰਦੁਲ ਥਾਣਾ ਖੇਤਰ ਅਧੀਨ ਪੈਂਦੇ ਪੁਰਗੇਲ-ਗਾਮਪੁਰ ਦੇ ਜੰਗਲਾਂ ਵਿਚ ਦਾਂਤੇਵਾੜਾ ਬੀਜਾਪੁਰ ਸਰਹੱਦ ਨੇੜੇ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਨਕਸਲੀ ਮਾਰੇ ਗਏ। ਇਹ ਜਾਣਕਾਰੀ ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਚੰਦਰਾਕਰ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋ ਹਥਿਆਰ ਅਤੇ ਵੱਡੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ