JALANDHAR WEATHER

ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿਚ ਭਾਜਪਾ ਦਾ ਵਿਰੋਧ ਕਰਨ ਦਾ ਕੀਤਾ ਐਲਾਨ

ਲੁਧਿਆਣਾ, 19 ਮਾਰਚ (ਰੂਪੇਸ਼ ਕੁਮਾਰ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ’ਤੇ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਾਉਂਦਿਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਰੋਸ ਪ੍ਰਦਰਸ਼ਨ ਦੇਸ਼ ਭਰ ਵਿਚ ਕੀਤਾ ਜਾਵੇਗਾ ਅਤੇ 30 ਮਾਰਚ ਨੂੰ ਹਰਿਆਣਾ ਵਿਚ ਰਾਸ਼ਟਰੀ ਪੱਧਰ ਦੀ ਕਿਸਾਨ ਮਹਾ-ਪੰਚਾਇਤ ਦਾ ਆਯੋਜਨ ਕਰਕੇ ਅਗਲੀ ਰਣਨੀਤੀ ਵੀ ਉਲੀਕੀ ਜਾਵੇਗੀ, ਜਦੋਂ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਵਿਚ ਵੱਖ-ਵੱਖ ਪੱਧਰਾਂ ’ਤੇ ਸਮਾਗਮ ਕੀਤੇ ਜਾਣਗੇ। ਲੁਧਿਆਣਾ ਵਿਚ ਐਸ.ਕੇ.ਐਮ ਪੰਜਾਬ ਦੀਆਂ 37 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਮਹਾ ਪੰਚਾਇਤ ਨੂੰ ਫੇਲ੍ਹ ਕਰਨ ਵਾਸਤੇ ਸਰਕਾਰ ਵਲੋਂ ਉਨ੍ਹਾਂ ਨੂੰ ਬਹੁਤ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਸੂਬੇ ਭਰ ਵਿਚ ਪਿੰਡ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਅਤੇ ਇਸੇ ਤਰ੍ਹਾਂ 30 ਮਾਰਚ ਨੂੰ ਹਰਿਆਣਾ ’ਚ ਰਾਸ਼ਟਰੀ ਪੱਧਰ ’ਤੇ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕਰ ਰਹੀ ਭਾਜਪਾ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ