JALANDHAR WEATHER

ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਘੁੱਦਾ ਵਿਖੇ ਡਿਗਰੀ ਵੰਡ ਸਮਾਰੋਹ 'ਚ ਪੁੱਜੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ

ਸੰਗਤ ਮੰਡੀ, 19 ਮਾਰਚ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਚੱਲ ਰਹੀ ਕੇਂਦਰੀ ਯੂਨੀਵਰਸਿਟੀ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ ਉਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਿਸ਼ੇਸ਼ ਤੌਰ ਉਤੇ ਪਹੁੰਚੇ। ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਪਹੁੰਚੇ ਹੋਏ ਮੁੱਖ ਮਹਿਮਾਨਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਵੀ ਗਾਇਆ ਗਿਆ।

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਉਥੇ ਹੀ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਵੀ ਕੀਤੀ। ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਗਵਿੰਦਰ ਪ੍ਰਸ਼ਾਦ ਤਿਵਾੜੀ ਨੇ ਦੱਸਿਆ ਕਿ ਅੱਜ ਇਸ ਸਮਾਗਮ ਵਿਚ ਜਿਥੇ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਾਬਕਾ ਰਾਸ਼ਟਰਪਤੀ ਵਲੋਂ ਡਿਗਰੀਆਂ ਵੰਡੀਆਂ ਗਈਆਂ, ਉਥੇ ਹੀ ਦੇਸ਼ ਦੀਆਂ ਚਾਰ ਮਹਾਨ ਹਸਤੀਆਂ ਨੂੰ ਆਨਰੇਰੀ ਡਿਗਰੀਆਂ ਵੀ ਵੰਡੀਆਂ ਗਈਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ