JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਯੂਥ ਨਿਆਂ ਸੰਮੇਲਨ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ, ਜਿਸ ਨੂੰ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ, ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਤਿੰਨ ਮਜ਼ਬੂਤ ਦਾਅਵੇਦਾਰ ਸ਼ੇਰ ਸਿੰਘ ਘੁਬਾਇਆ, ਸਾਬਕਾ ਲੋਕ ਸਭਾ ਮੈਂਬਰ, ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਗੁਰਦਾਸ ਗਿਰਧਰ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ, ਉਸ ਦੀ ਡਟ ਕੇ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਲੋਂ ਪੰਜਾਬ ਭਰ ਵਿਚ ਯੁਵਾ ਨਿਆਂ ਸੰਮੇਲਨ ਕੀਤੇ ਜਾ ਰਹੇ ਹਨ। ਇਸ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਮਲਕੀਤ ਸਿੰਘ ਸੋਹਣੇਵਾਲਾ ਨੇ ਸਭ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ