JALANDHAR WEATHER

ਐਸ.ਐਸ.ਓ.ਸੀ. ਨੇ ਚੌਰਾ ਮਧਰੇ ਗਰੋਹ ਦੇ ਤਿੰਨ ਸੰਚਾਲਕਾਂ ਨੂੰ ਕੀਤਾ ਕਾਬੂ- ਡੀ.ਜੀ.ਪੀ.

ਚੰਡੀਗੜ੍ਹ, 29 ਮਾਰਚ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ ਐਸ.ਐਸ.ਓ.ਸੀ. ਮੁਹਾਲੀ ਨੇ ਅਮਰੀਕਾ-ਆਧਾਰਤ ਪਵਿੱਤਰ ਚੌਰਾ ਅਤੇ ਚੌਰਾ ਮਧਰੇ ਗਰੋਹ ਦੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਇਕ ਪਿਸਤੌਲ, 15 ਕਾਰਤੂਸ ਅਤੇ ਇਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਤਿੰਨੋਂ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨ.ਡੀ.ਪੀ.ਐਸ. ਆਦਿ ਸਮੇਤ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਸਨ ਅਤੇ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿਚ ਰਹਿ ਰਹੇ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ