JALANDHAR WEATHER

ਸ਼੍ਰੋਮਣੀ ਕਮੇਟੀ ਦਾ ਮੀਰੀ ਪੀਰ ਮੈਡੀਕਲ ਕਾਲਜ ਇਸ ਸਾਲ ਹੋ ਜਾਵੇਗਾ ਸ਼ੁਰੂ- ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਵਿਸ਼ੇਸ਼ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖਾਹਾਂ 31 ਮਾਰਚ ਤੱਕ ਜਾਰੀ ਕਰਨ ਲਈ ਵਿੱਦਿਅਕ ਅਦਾਰਿਆਂ ਦੇ ਫੰਡ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਜਨਰਲ ਬੋਰਡ ਫੰਡ ਵਿਚੋਂ ਵਿੱਦਿਆ ਫੰਡ ਲਈ ਦਸ ਕਰੋੜ ਦੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਾਹਬਾਦ ਮਾਰਕੰਡਾ ਹਰਿਆਣਾ ਵਿਚ ਉਸਾਰੀ ਅਧੀਨ ਸ਼੍ਰੋਮਣੀ ਕਮੇਟੀ ਦਾ ਮੀਰੀ ਪੀਰੀ ਮੈਡੀਕਲ ਕਾਲਜ ਵੀ ਇਸ ਸਾਲ ਸ਼ੁਰੂ ਹੋ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ