JALANDHAR WEATHER

ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ

ਸ਼ੇਰਪੁਰ, 30 ਮਾਰਚ (ਮੇਘ ਰਾਜ ਜੋਸ਼ੀ)-ਸ਼ੇਰਪੁਰ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲਾ ਮੁਲਜ਼ਮ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ੇਰਪੁਰ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਸ਼ਿੰਦਰਪਾਲ ਸਿੰਘ ਸ਼ਿੰਦਾ ਵਾਸੀ ਕਾਤਰੋਂ ਰੋਡ ਸ਼ੇਰਪੁਰ ਨਾਬਾਲਿਗ ਮੰਦਬੁੱਧੀ ਲੜਕੀ ਨੂੰ ਆਪਣੀ ਸਕੂਟਰੀ ਉਤੇ ਬਿਠਾ ਕੇ ਖੇਤਾਂ ਵਿਚ ਲੈ ਗਿਆ ਜਿਥੇ ਲੜਕੀ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਮੁਲਜ਼ਮ ਉਥੋਂ ਭੱਜ ਗਿਆ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲੜਕੀ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਦਾਖਲ ਕਰਵਾ ਦਿੱਤਾ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ