JALANDHAR WEATHER

ਗੁਰਦਾਸਪੁਰ ਸੰਸਦੀ ਹਲਕੇ ਤੋਂ ਜਿੱਤ ਕੇ ਪ੍ਰਧਾਨ ਮੰਤਰੀ ਮੋਦੀ ਦੇ ਝੋਲੀ ਵਿਚ ਪਾਵਾਂਗਾ ਭਾਜਪਾ ਦੀ ਸੀਟ - ਦਿਨੇਸ਼ ਸਿੰਘ ਬੱਬੂ 

 ਪਠਾਨਕੋਟ, 30 ਮਾਰਚ (ਸੰਧੂ) - ਸੁਜਾਨਪੁਰ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ  ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੂੰ ਅੱਜ ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਹਾਈਕਮਾਂਡ ਵਲੋਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।  ਇਸ ਮੌਕੇ ਟੈਲੀਫੋਨ 'ਤੇ ਗੱਲਬਾਤ ਕਰਦਿਆਂ ਦਿਨੇਸ਼ ਸਿੰਘ ਬੱਬੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਉਨ੍ਹਾਂ 'ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ , ਉਸ 'ਤੇ ਉਹ ਪੂਰਾ ਉਤਰਨਗੇ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੀ ਸੀਟ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਵਿਚ ਪਾਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ