ਰਣਦੀਪ ਸੂਰਜੇਵਾਲਾ ਨੂੰ ਹਰਿਆਣਾ ਰਾਜ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 10 ਅਪ੍ਰੈਲ- ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਕਾਂਗਰਸ ਨੇਤਾ ਰਣਦੀਪ ਸਿੰਘ ਸੂਰਜੇਵਾਲਾ ਨੂੰ 18 ਅਪ੍ਰੈਲ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਅਤੇ ਭਾਜਪਾ ਨੇਤਾ ਹੇਮਾ ਮਾਲਿਨੀ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੇ ਸੰਬੰਧ ’ਚ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।