JALANDHAR WEATHER

ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ 1 ਕਿਲੋ ਹੈਰੋਇਨ ਸਮੇਤ ਵਿਅਕਤੀ ਕਾਬੂ

ਸੁਲਤਾਨਪੁਰ ਲੋਧੀ, 10 ਅਪ੍ਰੈਲ (ਥਿੰਦ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਉਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਕੀਤੀ ਗਈ ਸਖਤ ਨਾਕੇਬੰਦੀ ਦੌਰਾਨ ਇਕ ਵਿਅਕਤੀ ਪਾਸੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸਰਬਜੀਤ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਬੂਸੋਵਾਲ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ਉਤੇ ਰੋਕਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਉਸ ਨੇ ਆਪਣਾ ਨਾਂਅ ਨਵਜੋਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਤਰਨਤਾਰਨ ਦੱਸਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ