JALANDHAR WEATHER

‘ਆਪ’ ਨੇ ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 16 ਅਪ੍ਰੈਲ- ਆਮ ਆਦਮੀ ਪਾਰਟੀ ਵਲੋਂ ਅੱਜ ਆਪਣੇ ਚਾਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਹਲਕੇ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਗਈ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਗੁਰਦਾਸਪੁਰ ਤੋਂ ਸ਼ੈਰ ਕਲਸੀ ਨੂੰ ਟਿਕਟ ਮਿਲੀ ਹੈ। ਇਸ ਦੇ ਨਾਲ ਹੀ ਆਪ ਵਲੋਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ