JALANDHAR WEATHER

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਸੰਬੰਧੀ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੌਰੀਆ)- ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫ਼ਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ ਪੁਲਿਸ ਚੌਕੀਆਂ ਅਤੇ ਵਿਸ਼ੇਸ਼ ਯੂਨਿਟਾਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿਚ ਅਪਰਾਧ ਦੀ ਮੁਕੰਮਲ ਰੋਕਥਾਮ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਆਗਾਮੀ ਲੋਕ ਸਭਾ ਚੋਣਾਂ-2024 ਨਾਲ ਸੰਬੰਧਿਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਲੋਂ ਸੰਗਰੂਰ ਜ਼ਿਲ੍ਹੇ ਵਿਚ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਵਿਚ 75% ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦੀ ਵਰਤੋਂ ਕਰਕੇ ਫਲੈਗ ਮਾਰਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਤਸਕਰੀ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਹੱਦ ’ਤੇ 24 ਘੰਟੇ ਨਾਕੇ ਲਗਾ ਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਇਸ ਮੌਕੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਪੁਲਿਸ ਚੋਣਾਂ ਦੌਰਾਨ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ