JALANDHAR WEATHER

ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਵਾਲੀ 'ਆਪ' ਖੁਦ ਭ੍ਰਿਸ਼ਟਾਚਾਰ 'ਚ ਹੋਈ ਲਿਪਤ - ਡਾ. ਦਲਜੀਤ ਸਿੰਘ ਚੀਮਾ

ਪਠਾਨਕੋਟ, 18 ਅਪ੍ਰੈਲ (ਸੰਧੂ)-ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਅਟਾਰੀ ਤੋਂ ਪਾਕਿਸਤਾਨ ਨਾਲ ਵਪਾਰਕ ਰਸਤੇ ਨਹੀਂ ਖੋਲ੍ਹੇ ਜਾ ਰਹੇ। ਜੇਕਰ ਅਜਿਹੀ ਹੀ ਨੈਸ਼ਨਲ ਪਾਲਿਸੀ ਰਹੇਗੀ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਕਤ ਗੱਲਾਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਆਪਣੇ ਪਠਾਨਕੋਟ ਦੌਰੇ ਦੌਰਾਨ ਸਥਾਨਕ ਮਾਡਲ ਟਾਊਨ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਬਹੁਤ ਵੱਡੇ ਹਨ ਅਤੇ ਪੰਜਾਬ ਨੂੰ ਬਹੁਤੇ ਅਧਿਕਾਰ ਨਹੀਂ ਦਿੱਤੇ ਜਾ ਰਹੇ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦਾ  ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਖੁਦ ਹੀ ਤਿਹਾੜ ਜੇਲ੍ਹ ਵਿਚ ਬੰਦ ਹੈ ਜਦੋਂਕਿ ਉਨ੍ਹਾਂ ਨੂੰ ਨੈਤਿਕ ਆਧਾਰ 'ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਪਰ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ